ਮੰਗਲ ਮਿਸ਼ਨ ਨੂੰ ਵੱਡਾ ਝਟਕਾ, ਮੰਜਿਲ ਨੇੜੇ ਪਹੁੰਚ ਕੇ ਅੱਗ ਦੇ ਭੰਬੂਕੇ ’ਚ ਬਦਲਿਆ ਐਲਨ ਮਸਕ ਦਾ ਰਾਕੇਟ

03/05/2021 9:19:47 AM

ਮਾਸਕੋ (ਭਾਸ਼ਾ)- ਸਪੇਸਐਕਸ ਦਾ ਪੁਲਾੜੀ ਜਹਾਜ਼ ਸਟਾਰਸ਼ਿੱਪ ਜਦੋਂ ਲੈਂਡਿੰਗ ਕਰ ਰਿਹਾ ਸੀ ਓਦੋਂ ਅਜਿਹਾ ਲੱਗ ਰਿਹਾ ਸੀ ਕਿ ਸਭ ਕੁਝ ਠੀਕ ਹੈ ਪਰ ਜਲਦੀ ਹੀ ਹਾਲਾਤ ਬਦਲ ਗਏ। ਲੈਂਡਿੰਗ ਦੇ ਸਮੇਂ ਜਿਵੇਂ ਹੀ ਪੁਲਾੜੀ ਜਹਾਜ਼ ਨੇ ਧਰਤੀ ਨੂੰ ਛੋਹਿਆ ਉਸ ਵਿਚ ਧਮਾਕਾ ਹੋ ਗਿਆ। ਧਮਾਕਾ ਇੰਨਾ ਤੇਜ਼ ਸੀ ਕਿ ਜਹਾਜ਼ ਹਵਾ ਨੂੰ ਉਛਲ ਗਿਆ।

 

ਸਪੇਸਐਕਸ ਮੁਹਿੰਮ ਦੀ ਸਫਲਤਾ ਦੇ ਐਲਾਨ ਦੇ 5 ਮਿੰਟ ਬਾਅਦ ਹੀ ਇਹ ਹਾਦਸਾ ਹੋ ਗਿਆ। ਚਮਕੀਲੀ ਗੋਲੀ (ਬੁਲੇਟ) ਦੀ ਸ਼ਕਲ ਦੇ ਰਾਕੇਟ ਸ਼ਿੱਪ ਨੇ ਜਦੋਂ ਧਰਤੀ ਨੂੰ ਛੋਹਿਆ ਓਦੋਂ ਤੱਕ ਸਭ ਆਮ ਸੀ ਜਿਸਦੇ ਕਾਰਣ ਸਪੇਸਐਕਸ ਦੇ ਕਮੈਂਟੇਟਰ ਜਾਨ ਇੰਸਪਰੁਕਰ ਨੇ ਇਸਦੀ ਸਫਲਤਾ ਦਾ ਐਲਾਨ ਕਰ ਦਿੱਤਾ। ਸਪੇਸਐਕਸ ਸੰਸਥਾਪਕ ਐਲਨ ਮਸਕ ਨੇ ਕਿਹਾ ਕਿ ਘੱਟ ਤੋਂ ਘੱਟ ਸਟਾਰਸ਼ਿੱਪ ਬਿਨਾਂ ਟੁੱਟੇ ਉਤਰਿਆ ਤਾਂ ਸਹੀ। ਮਸਕ ਦੀ ਯੋਜਨਾ ਸਟਾਰਸ਼ਿੱਪ ਰਾਹੀਂ ਲੋਕਾਂ ਨੂੰ ਚੰਦ ਅਤੇ ਮੰਗਲ ’ਤੇ ਭੇਜਣ ਦੀ ਹੈ। ਉਥੇ ਸਪੇਸਐਕਸ ਨੇ ਵੀਰਵਾਰ ਨੂੰ 60 ਸਟਾਰਲਿੰਕ ਸੰਚਾਰ ਉਪਗ੍ਰਹਿਆਂ ਦੀ ਸਫਲਤਾਪੂਰਵਕ ਲਾਂਚਿੰਗ ਕੀਤੀ। ਇਨ੍ਹਾਂ ਉਪਗ੍ਰਹਿਆਂ ਨੂੰ ਫਾਲਕਨ 9 ਵਾਹਕ ਰਾਕੇਟ ਰਾਹੀਂ ਲਾਂਚ ਕੀਤਾ ਗਿਆ।

ਫਲੋਰਿਡਾ ਦੇ ਕੈਨੇਡੀ ਪੁਲਾੜ ਕੇਂਦਰ ’ਚ ਸਥਾਨਕ ਸਮੇਂ ਮੁਤਾਬਕ ਸਵੇਰੇ 3.24 ਵਜੇ ਸਫਲ ਲਾਂਚਿੰਗ ਹੋਈ, ਜਿਸਨੂੰ ਬੀਤੇ ਸਮੇਂ ਵਿਚ ਕਈ ਵਾਰ ਲਾਂਚਿੰਗ ਦੇ ਨਿਰਧਾਰਿਤ ਪ੍ਰੋਗਰਾਮ ਨੂੰ ਟਾਲਣਾ ਪਿਆ ਸੀ। ਰਾਕੇਟ ਦਾ ਪਹਿਲਾ ਪੜਾਅ ਸਫਲਤਾਪੂਰਵਕ ਵੱਖ ਹੋ ਗਿਆ ਅਤੇ ਸਪੇਸਐਕਸ ਸਪੇਸਪੋਰਟ ਡਰੋਨ ਜਹਾਜ਼ ’ਤੇ ਉਤਰਿਆ। ਉਨ੍ਹਾਂ ਨੇ ਦੱਸਿਆ ਕਿ ਮਿਸ਼ਨ ਦਾ ਮੁੱਖ ਟੀਚਾ 60 ਸਟਾਰਲਿੰਕ ਉਪਗ੍ਰਹਿਆਂ ਨੂੰ ਓਰਬਿਟ ’ਚ ਸਥਾਪਤ ਕਰਨਾ ਹੈ।


cherry

Content Editor

Related News