ਇਟਲੀ ਦੀਆਂ ਸੰਗਤਾਂ ਨੇ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦਾ ਮਨਾਇਆ ਸ਼ਹੀਦੀ ਦਿਹਾੜਾ
Wednesday, Jul 13, 2022 - 03:04 AM (IST)
ਮਿਲਾਨ/ਇਟਲੀ (ਸਾਬੀ ਚੀਨੀਆ) : ਸੈਂਟਰ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀਆਂ ਸੰਗਤਾਂ ਵੱਲੋਂ ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸੂਰਬੀਰ ਯੋਧੇ ਸੰਤ ਸਿਪਾਹੀ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਭਾਈ ਵਿਕਰਮਜੀਤ ਸਿੰਘ, ਭਾਈ ਬਲਕਾਰ ਸਿੰਘ, ਭਾਈ ਕੁਲਦੀਪ ਸਿੰਘ ਤੇ ਭਾਈ ਸੁਰਜੀਤ ਸਿੰਘ ਦੇ ਕੀਰਤਨ ਜਥਿਆਂ ਤੋਂ ਇਲਾਵਾ ਛੋਟੇ ਬੱਚਿਆਂ ਨੇ ਸੰਤ ਬਾਬਾ ਬੀਰ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਗੌਰਵਮਈ ਇਤਿਹਾਸ ਸਰਵਣ ਕਰਵਾਇਆ।
ਖ਼ਬਰ ਇਹ ਵੀ : ਮੁਫ਼ਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਤਾਂ ਉਥੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਫਸਿਆ ਕਾਨੂੰਨੀ ਪੇਚ, ਪੜ੍ਹੋ TOP 10
ਦੱਸਣਯੋਗ ਹੈ ਕਿ ਇਟਲੀ ਦੀਆਂ ਸੰਗਤਾਂ ਵੱਲੋਂ ਇਸ ਦਿਹਾੜੇ ਨੂੰ ਹਰ ਸਾਲ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ 'ਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਪ੍ਰਬੰਧਕ ਕਮੇਟੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੇ ਸਾਲ ਇਸ ਸਮਾਗਮ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਮਨਾਉਣ ਲਈ ਯੋਗ ਉਪਰਾਲੇ ਕੀਤੇ ਜਾਣਗੇ। ਸਮਾਗਮ 'ਚ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਵਾਲੇ ਬੱਚਿਆਂ ਨੂੰ ਮੈਡਲ ਪਾ ਕੇ ਹੌਸਲਾ-ਅਫਜ਼ਾਈ ਕੀਤੀ ਗਈ।
ਇਹ ਵੀ ਪੜ੍ਹੋ : ਝੋਨਾ ਲਾਉਂਦਿਆਂ ਦੌਰਾ ਪੈਣ ਕਾਰਨ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।