ਇਟਲੀ ''ਚ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ

Monday, Dec 18, 2023 - 04:39 PM (IST)

ਇਟਲੀ ''ਚ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ

ਮਿਲਾਨ/ਇਟਲੀ (ਸਾਬੀ ਚੀਨੀਆ): ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਗੁਰਮਤਿ ਸਮਾਗਮ ਉਲੀਕੇ ਜਾ ਰਹੇ ਹਨ। ਇਸੇ ਤਰ੍ਹਾਂ ਇਟਲੀ ਦੀ ਰਾਜਧਾਨੀ ਰੋਮ ਦੇ ਨੇੜੇਲੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਵੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਸਿੰਘਾਂ ਭਾਈ ਸਤੀਦਾਸ ਭਾਈ ਮਤੀਦਾਸ ਅਤੇ ਭਾਈ ਦਿਆਲਾਂ ਜੀ ਦੀਆ ਸ਼ਹੀਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਗੁਰਮਤਿ ਸਮਾਗਮ ਕਰਵਾਇਆ ਗਿਆ। 

PunjabKesari

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਜਾਬ ਤੋਂ ਆਏ ਬੀਬੀ ਕੁਲਬੀਰ ਕੌਰ ਜਲੰਧਰ ਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਦੁਆਰਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਬਾਬਾ ਦਲਬੀਰ ਸਿੰਘ, ਪ੍ਰਗਟ ਸਿੰਘ ਅਤੇ ਤਰਲੋਚਨ ਸਿੰਘ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਨੌਵੀਂ ਪਾਤਸ਼ਾਹੀ ਦੇ ਸ਼ਹੀਦੀ ਸਫ਼ਰ ਦਾ ਗੌਰਵਮਈ ਇਤਿਹਾਸ ਸਰਵਣ ਕਰਵਾਇਆ ਗਿਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਤੂਫਾਨ ਨੇ ਉਡਾਇਆ, ਰੁੱਖ 'ਤੇ ਅਟਕਿਆ...ਚਮਤਕਾਰੀ ਢੰਗ ਨਾਲ ਬਚੀ 4 ਮਹੀਨੇ ਦੇ ਮਾਸੂਮ ਦੀ ਜਾਨ

ਬਾਬਾ ਦਲਬੀਰ ਸਿੰਘ ਨੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਆਖਿਆ ਕਿ ਪੋਹ ਦਾ ਮਹੀਨਾ ਸਿੱਖ ਇਤਿਹਾਸ ਵਿੱਚ ਸ਼ਹਾਦਤਾਂ ਦਾ ਮਹੀਨਾ ਕਰਕੇ ਜਾਣਿਆ ਜਾਂਦਾ ਹੈ, ਜਿਸ ਤਰ੍ਹਾਂ ਤੇਗ਼ ਬਹਾਦਰ ਜੀ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸ਼ਹਾਦਤ ਕੇ ਕਿ ਜਬਰ ਦਾ ਮੁਕਾਬਲਾ ਸਬਰ ਨਾਲ ਕਰਨਾ ਸਿੱਖਾਇਆ ਸੀ। ਇਸ ਦੀ ਮਿਸਾਲ ਇਤਿਹਾਸ ਵਿਚ ਕੀਤੇ ਨਹੀ ਮਿਲਦੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਏ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆ ਦੇ ਸਬੰਧ ਵਿਚ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 21 ਦਸੰਬਰ ਤੋਂ 28 ਦਸੰਬਰ ਤੱਕ ਹਰ ਰੋਜ਼ ਸ਼ਾਮ ਨੂੰ ਸਾਹਿਬ ਜਾਦਿਆਂ ਦੀ ਯਾਦ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


 


author

Vandana

Content Editor

Related News