ਪਹਿਲੀ ਅਤੇ ਦੂਸਰੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਇਟਲੀ ''ਚ ਸਮਾਗਮ ਅੱਜ
Saturday, Aug 01, 2020 - 09:35 AM (IST)
ਰੋਮ, (ਕੈਂਥ)- ਪਹਿਲੀ ਅਤੇ ਦੂਸਰੀ ਸੰਸਾਰ ਜੰਗ ਦੌਰਾਨ ਹੋਏ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 1 ਅਗਸਤ ਦਿਨ ਸ਼ਨੀਵਾਰ ਨੂੰ ਫੋਰਲੀ ਇਟਲੀ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਭਾਈ ਸੇਵਾ ਸਿੰਘ ਫੌਜੀ, ਭਾਈ ਪ੍ਰਿਥੀਪਾਲ ਸਿੰਘ ਤੇ ਭਾਈ ਸਤਨਾਮ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੋਵਿਡ-19 ਦੀਆਂ ਇਟਲੀ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਸਾਲ ਵੀ ਇਕ ਬਹੁਤ ਹੀ ਇਕ ਸਾਦਾ ਸਮਾਗਮ ਹੋਵੇਗਾ।
ਇਸ ਵਿਚ ਜੋ ਜਥੇਬੰਦੀਆਂ ਮਨੁੱਖੀ ਅਧਿਕਾਰਾਂ ਲਈ ਇਟਲੀ ਵਿਚ ਕੰਮ ਕਰ ਰਹੀਆਂ ਹਨ, ਵਿਸ਼ੇਸ਼ ਤੌਰ 'ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ਼ਿਰਕਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਵਿਚ ਇਟਲੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਸੰਸਥਾਵਾਂ ਵੱਲੋਂ ਉਨ੍ਹਾਂ ਦੀ ਕਮੇਟੀ ਨੂੰ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਟਲੀ ਵੱਸਦੇ ਸਮੂਹ ਭਾਰਤੀਆਂ ਨੂੰ ਅਪੀਲ ਕੀਤੀ ਕਿ ਹਰ ਸਾਲ ਇਹ ਸਮਾਗਮ ਵਿਚ ਸੰਗਤਾਂ ਵੱਧ-ਚੜ੍ਹ ਕੇ ਹਿੱਸਾ ਲੈਂਦੀਆਂ ਹਨ ਪਰ ਇਸ ਸਾਲ ਕੋਰੋਨਾ ਵਾਇਰਸ ਕਾਰਨ ਵੱਡੇ ਇਕੱਠ ਕਰਨ ਦੀ ਇਜਾਜ਼ਤ ਨਹੀਂ ਹੈ, ਇਸ ਕਰਕੇ 1 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 9:00 ਤੋਂ 12:00 ਵਜੇ ਤੱਕ ਲਾਈਵ ਪ੍ਰੋਗਰਾਮ ਦਿਖਾਏ ਜਾਣਗੇ।