ਮਰੀਅਮ ਬਣੇਗੀ ਪਾਕਿਸਤਾਨ ''ਚ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ, ਅੱਜ ਚੁੱਕਣਗੇ ਸਹੁੰ
Friday, Feb 23, 2024 - 12:24 PM (IST)
ਲਾਹੌਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੇਗੀ। ਪਾਕਿਸਤਾਨ ਵਿਚ 8 ਫਰਵਰੀ ਨੂੰ ਆਮ ਚੋਣਾਂ ਅਤੇ ਅਸੈਂਬਲੀਆਂ ਲਈ ਵੋਟਿੰਗ ਹੋਈ ਸੀ। ਗਵਰਨਰ ਹਾਊਸ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਕਿ ਰਾਜਪਾਲ ਬਲੀਗੁਰ ਰਹਿਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਇਆ ਹੈ, ਜਿਸ ਵਿੱਚ ਵਿਧਾਨ ਸਭਾ ਦੇ ਨਵੇਂ ਚੁਣੇ ਗਏ ਮੈਂਬਰ ਸਹੁੰ ਚੁੱਕਣਗੇ ਅਤੇ ਨਵੀਂ ਸਰਕਾਰ ਗਠਨ ਸ਼ੁਰੂ ਹੋ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ-ਬ੍ਰਿਟਿਸ਼ ਸੰਸਦ 'ਚ ਭਾਰਤੀ ਕਿਸਾਨਾਂ ਦੇ ਪ੍ਰਦਰਸ਼ਨ ਦੀ ਗੂੰਜ, ਸਿੱਖ ਸੰਸਦ ਮੈਂਬਰ ਨੇ ਚੁੱਕਿਆ ਮਨੁੱਖੀ ਅਧਿਕਾਰ ਦਾ ਮੁੱਦਾ
ਜਾਣੋ ਮਰੀਅਮ ਨਵਾਜ਼ ਬਾਰੇ
ਦੱਸ ਦੇਈਏ ਕਿ 50 ਸਾਲਾ ਮਰੀਅਮ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PML-N) ਪਾਰਟੀ ਦੀ ਸੀਨੀਅਰ ਉਪ ਪ੍ਰਧਾਨ ਹੈ। ਉਨ੍ਹਾਂ ਨੂੰ ਪੀ.ਐਮ.ਐਲ-ਐਨ ਸੁਪਰੀਮੋ ਨਵਾਜ਼ ਸ਼ਰੀਫ਼ ਦਾ ਸਿਆਸੀ ਉਤਰਾਧਿਕਾਰੀ ਮੰਨਿਆ ਜਾਂਦਾ ਹੈ। ਨਵਾਜ਼ ਸ਼ਰੀਫ਼ ਨੇ ਆਪਣੀ ਪਾਰਟੀ ਵੱਲੋਂ ਆਪਣੇ ਛੋਟੇ ਭਰਾ ਸ਼ਹਿਬਾਜ਼ ਸ਼ਰੀਫ਼ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।