ਮਰੀਅਮ ਨਵਾਜ਼ ਦੀ ਮੁੱਖ ਮੰਤਰੀ ਵਜੋਂ ਚੋਣ ਪਾਕਿਸਤਾਨ ਦੀ ਸਿਆਸਤ 'ਚ 'ਮੀਲ ਦਾ ਪੱਥਰ' : ਅਮਰੀਕਾ
Tuesday, Mar 05, 2024 - 12:56 PM (IST)
ਵਾਸ਼ਿੰਗਟਨ (ਭਾਸ਼ਾ) ਅਮਰੀਕਾ ਦਾ ਕਹਿਣਾ ਹੈ ਕਿ ਪੰਜਾਬ ਸੂਬੇ ਦੀ ਮੁੱਖ ਮੰਤਰੀ ਵਜੋਂ ਮਰੀਅਮ ਨਵਾਜ਼ ਦੀ ਚੋਣ ਪਾਕਿਸਤਾਨ ਦੀ ਰਾਜਨੀਤੀ ਵਿਚ ਇਕ 'ਮੀਲ ਦਾ ਪੱਥਰ' ਹੈ। ਅਮਰੀਕਾ ਨੇ ਕਿਹਾ ਕਿ ਉਹ ਪਾਕਿਸਤਾਨੀ ਰਾਜਨੀਤੀ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਲਈ ਇਸਲਾਮਾਬਾਦ ਨਾਲ ਸਹਿਯੋਗ ਕਰਨ ਦੀ ਉਮੀਦ ਕਰਦਾ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ (50) ਨੇ ਪਿਛਲੇ ਹਫ਼ਤੇ ਪਾਕਿਸਤਾਨ ਦੇ ਸਭ ਤੋਂ ਵੱਧ ਆਬਾਦੀ ਵਾਲੇ ਅਤੇ ਸਿਆਸੀ ਤੌਰ 'ਤੇ ਮਹੱਤਵਪੂਰਨ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।
ਪੜ੍ਹੋ ਇਹ ਅਹਿਮ ਖ਼ਬਰ-ਚੀਨ ਨੇ ਰੱਖਿਆ ਬਜਟ 'ਚ 7.2 ਫੀਸਦੀ ਦਾ ਕੀਤਾ ਵਾਧਾ, ਆਰਥਿਕ ਵਿਕਾਸ ਦਾ ਟੀਚਾ 5 ਫ਼ੀਸਦੀ ਰੱਖਿਆ
ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਸੋਮਵਾਰ ਨੂੰ ਆਪਣੀ ਰੋਜ਼ਾਨਾ ਪ੍ਰੈੱਸ ਬ੍ਰੀਫਿੰਗ 'ਚ ਕਿਹਾ,''ਮਰੀਅਮ ਨਵਾਜ਼ ਦੀ ਮੁੱਖ ਮੰਤਰੀ ਵਜੋਂ ਚੋਣ ਪਾਕਿਸਤਾਨ ਦੀ ਰਾਜਨੀਤੀ 'ਚ ਇਕ ਮੀਲ ਪੱਥਰ ਹੈ।'' ਮਰੀਅਮ ਨੂੰ ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ (74) ਦਾ ਉੱਤਰਾਧਿਕਾਰੀ ਮੰਨਿਆ ਜਾਂਦਾ ਹੈ। ਮਿਲਰ ਨੇ ਕਿਹਾ, ''ਅਸੀਂ ਦੇਸ਼ ਦੇ ਸਿਆਸੀ ਖੇਤਰ ਅਤੇ ਅਰਥਵਿਵਸਥਾ 'ਚ ਔਰਤਾਂ ਨੂੰ ਪੂਰੀ ਤਰ੍ਹਾਂ ਨਾਲ ਜੋੜਨ ਲਈ ਪਾਕਿਸਤਾਨ ਨਾਲ ਵਿਆਪਕ ਤੌਰ 'ਤੇ ਸਹਿਯੋਗ ਕਰਨ ਦੀ ਉਮੀਦ ਰੱਖਦੇ ਹਾਂ।'' ਹਾਲਾਂਕਿ ਉਨ੍ਹਾਂ ਨੇ ਨਵੇਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੀ ਚੋਣ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਸਾਊਦੀ ਅਰਬ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਚੰਗੀ ਖ਼ਬਰ, ਸਰਕਾਰ ਨੇ ਕੀਤਾ ਖ਼ਾਸ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।