ਨਕਾਬਪੋਸ਼ ਬੰਦੂਕਧਾਰੀਆਂ ਨੇ ਬਾਜ਼ਾਰ 'ਚ ਗੋਲੀਬਾਰੀ ਕਰਨ ਮਗਰੋਂ ਲਾਈ ਅੱਗ, 9 ਲੋਕਾਂ ਦੀ ਦਰਦਨਾਕ ਮੌਤ

Tuesday, Jul 11, 2023 - 10:59 AM (IST)

ਨਕਾਬਪੋਸ਼ ਬੰਦੂਕਧਾਰੀਆਂ ਨੇ ਬਾਜ਼ਾਰ 'ਚ ਗੋਲੀਬਾਰੀ ਕਰਨ ਮਗਰੋਂ ਲਾਈ ਅੱਗ, 9 ਲੋਕਾਂ ਦੀ ਦਰਦਨਾਕ ਮੌਤ

ਤੋਲੁਕਾ/ਮੈਕਸੀਕੋ (ਭਾਸ਼ਾ)- ਨਕਾਬਪੋਸ਼ ਬੰਦੂਕਧਾਰੀਆਂ ਨੇ ਸੋਮਵਾਰ ਨੂੰ ਮੱਧ ਮੈਕਸੀਕਨ ਸ਼ਹਿਰ ਤੋਲੁਕਾ ਦੇ ਇੱਕ ਬਾਜ਼ਾਰ ਵਿੱਚ ਗੋਲੀਬਾਰੀ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ, ਜਿਸ ਨਾਲ 9 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਵਕੀਲਾਂ ਨੇ ਦੱਸਿਆ ਕਿ ਹਮਲਾਵਰ ਬਾਜ਼ਾਰ 'ਚ ਪਹੁੰਚੇ, ਗੋਲੀਆਂ ਚਲਾਈਆਂ ਅਤੇ ਫਿਰ ਬਾਜ਼ਾਰ ਦੇ ਇਕ ਹਿੱਸੇ 'ਤੇ ਜਲਣਸ਼ੀਲ ਸਮੱਗਰੀ ਦਾ ਛਿੜਕਾਅ ਕੀਤਾ ਅਤੇ ਅੱਗ ਲਗਾ ਕੇ ਉੱਥੋਂ ਭੱਜ ਗਏ। ਉਨ੍ਹਾਂ ਦੱਸਿਆ ਕਿ ਜਾਨ ਗੁਆਉਣ ਵਾਲਿਆਂ ਵਿਚ 3 ਦੀ ਉਮਰ 18 ਸਾਲ ਤੋਂ ਘੱਟ ਹੈ।

ਇਹ ਵੀ ਪੜ੍ਹੋ : ਦਰਦਨਾਕ ਹਾਦਸਾ; ਮਾਂ ਨੇ ਆਪਣੀ ਹੀ 13 ਮਹੀਨਿਆਂ ਦੀ ਬੱਚੀ 'ਤੇ ਚੜ੍ਹਾ ਦਿੱਤੀ ਕਾਰ, ਮੌਤ

ਉਨ੍ਹਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਸਰਕਾਰੀ ਵਕੀਲਾਂ ਨੇ ਇਕ ਬਿਆਨ ਵਿਚ ਕਿਹਾ ਕਿ ਹਮਲੇ ਦੇ ਸਮੇਂ ਸੁਰੱਖਿਆ ਕਰਮਚਾਰੀ ਡਿਊਟੀ 'ਤੇ ਨਹੀਂ ਸਨ ਅਤੇ ਇਸ ਪਹਿਲੂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਮੈਕਸੀਕੋ ਵਿੱਚ ਜਨਤਕ ਬਾਜ਼ਾਰਾਂ ਨੂੰ ਵਿਕਰੇਤਾਵਾਂ ਤੋਂ ਜਬਰੀ ਵਸੂਲੀ ਕਰਨ ਵਾਲੇ ਗਿਰੋਹਾਂ ਵੱਲੋਂ ਅਕਸਰ ਅੱਗ ਲਗਾ ਦਿੱਤੀ ਜਾਂਦੀ ਹੈ, ਪਰ ਕੁਝ ਵਿਕਰੇਤਾਵਾਂ ਵਿਚਕਾਰ ਬਜ਼ਾਰਾਂ ਦੇ ਅੰਦਰ ਥਾਂਵਾਂ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਵੀ ਜਾਰੀ ਹਨ।

ਇਹ ਵੀ ਪੜ੍ਹੋ: OMG! ਪਤੀ ਨੇ ਪਹਿਲਾਂ ਕੀਤਾ ਪਤਨੀ ਦਾ ਕਤਲ, ਫਿਰ ਖਾਧਾ ਦਿਮਾਗ ਤੇ ਐਸ਼ਟ੍ਰੇ ਵਜੋਂ ਵਰਤੀ ਖੋਪੜੀ


author

cherry

Content Editor

Related News