ਈਰਾਨ ''ਚ ਵੱਡਾ ਧਮਾਕਾ, ਲੱਗੀ ਅੱਗ
Saturday, Apr 26, 2025 - 04:34 PM (IST)

ਤਹਿਰਾਨ (ਏ.ਪੀ.)- ਈਰਾਨ ਤੋਂ ਇਕ ਵੱਡੀ ਖ਼ਬਰ ਆਈ ਹੈ। ਈਰਾਨ ਦੇ ਬੰਦਰਗਾਹ ਸ਼ਹਿਰ ਬੰਦਰ ਅੱਬਾਸ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ, ਜਿਸ ਨਾਲ ਘਟਨਾ ਸਥਾਨ 'ਤੇ ਅੱਗ ਲੱਗ ਗਈ। ਇਹ ਜਾਣਕਾਰੀ ਸਰਕਾਰੀ ਮੀਡੀਆ ਨੇ ਦਿੱਤੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਧਮਾਕਾ ਸ਼ਹਿਰ ਦੇ ਰਾਜਾਈ ਬੰਦਰਗਾਹ 'ਤੇ ਹੋਇਆ ਜਾਪਦਾ ਹੈ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ।
ਪੜ੍ਹੋ ਇਹ ਅਹਿਮ ਖ਼ਬਰ-ਸ਼ਹਿਬਾਜ਼ ਸ਼ਰੀਫ ਦੇ ਬਦਲੇ ਸੁਰ, ਬੋਲੇ-ਪਾਕਿਸਤਾਨ ਹਰ ਜਾਂਚ ਲਈ ਤਿਆਰ
ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਇੱਕ ਵੀਡੀਓ ਵਿੱਚ ਕਾਲੇ ਧੂੰਏਂ ਦਾ ਬੱਦਲ ਦੇਖਿਆ ਗਿਆ। ਅਧਿਕਾਰੀਆਂ ਨੇ ਅਜੇ ਤੱਕ ਧਮਾਕੇ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ। ਰਜਾਈ ਬੰਦਰਗਾਹ ਈਰਾਨ ਦੀ ਇੱਕ ਪ੍ਰਮੁੱਖ ਬੰਦਰਗਾਹ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।