ਚੀਨ 'ਚ 42 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ (ਵੀਡੀਓ)

09/16/2022 6:09:46 PM

ਚਾਂਗਸ਼ਾ (ਏਜੰਸੀ): ਚੀਨ ਦੇ ਹੁਨਾਨ ਸੂਬੇ ਵਿੱਚ ਦੇਸ਼ ਦੇ ਸਭ ਤੋਂ ਵੱਡੇ ਟੈਲੀਕਾਮ ਆਪਰੇਟਰ ਨਾਲ ਸਬੰਧਤ ਇਕ 42 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਸ਼ਹਿਰ ਦੇ ਅੱਗ ਬੁਝਾਊ ਵਿਭਾਗ ਨੇ ਕਿਹਾ ਕਿ ਉਸ ਨੇ 280 ਫਾਇਰਫਾਈਟਰਾਂ ਨੂੰ ਭੇਜਿਆ, ਜੋ 218 ਮੀਟਰ (720 ਫੁੱਟ) ਉੱਚੀ ਇਮਾਰਤ 'ਚ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: ਜਿਸ ਨਾਲ ਵਾਰ-ਵਾਰ ਹੋਇਆ ਜਬਰ-ਜ਼ਿਨਾਹ, ਉਸੇ ਨੂੰ ਚੁਕਾਉਣੇ ਪੈਣਗੇ 1 ਕਰੋੜ ਰੁਪਏ!

 

 

ਇਹ ਇਮਾਰਤ ਮੱਧ ਹੁਨਾਨ ਸੂਬੇ ਦੀ ਰਾਜਧਾਨੀ ਚਾਂਗਸ਼ਾ ਵਿੱਚ ਸਥਿਤ ਹੈ। ਚਾਈਨਾ ਟੈਲੀਕਾਮ ਨੇ ਇੱਕ ਬਿਆਨ ਵਿੱਚ ਕਿਹਾ ਕਿ ਕਿਸੇ ਜ਼ਖ਼ਮੀ ਹੋਣ ਜਾਂ ਮੌਤ ਦੀ ਸੂਚਨਾ ਨਹੀਂ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੈਲਫੋਨ ਸੇਵਾ ਵਿਚ ਕੋਈ ਵਿਘਨ ਨਹੀਂ ਪਿਆ, ਪਰ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਆਪਣੇ ਫੋਨ ਦੀ ਵਰਤੋਂ ਕਰਨ ਵਿਚ ਅਸਮਰੱਥ ਹੋਣ ਦੀ ਸ਼ਿਕਾਇਤ ਕੀਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਵਿਚ ਇਮਾਰਤ ਦਾ ਇਕ ਹਿੱਸਾ ਭਿਆਨਕ ਅੱਗ ਵਿਚ ਘਿਰਿਆ ਦਿਖਾਈ ਦੇ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦੀ ਤੁਰੰਤ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂਆਂ ਦਾ ਜਥਾ ਪੁੱਜਾ ਭਾਰਤ, ਵੱਖ-ਵੱਖ ਗੁਰਧਾਮਾਂ ਦੇ ਕਰੇਗਾ ਦਰਸ਼ਨ

 


cherry

Content Editor

Related News