ਬੈਂਕਾਕ ਦੇ ਪੱਬ ’ਚ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਮੌਤ
Monday, Jul 13, 2026 - 01:51 AM (IST)
ਬੈਂਕਾਕ - ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਇਕ ਪੱਬ ਵਿਚ ਐਤਵਾਰ ਦੇਰ ਰਾਤ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਅੱਧੀ ਰਾਤ ਨੂੰ ਮਿਲੀ।
ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਵੀਡੀਓ ਵਿਚ ਬੈਂਕਾਕ ਦੇ ਉੱਤਰੀ ਹਿੱਸੇ ਵਿਚ ਸਥਿਤ ਪੱਬ ਦੇ ਮੁੱਖ ਦਰਵਾਜ਼ੇ ਤੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਖਾਈ ਦੇ ਰਹੀਆਂ ਹਨ ਅਤੇ ਲੋਕ ਜਾਨ ਬਚਾਉਣ ਲਈ ਭੱਜਦੇ ਨਜ਼ਰ ਆ ਰਹੇ ਹਨ, ਜਦਕਿ ਆਸਮਾਨ ਵਿਚ ਕਾਲੇ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ।
ਥਾਈਲੈਂਡ ਦੇ ਪ੍ਰਧਾਨ ਮੰਤਰੀ ਅਨੁਤਿਨ ਚਰਨਵੀਰਾਕੁਲ ਨੇ ਹਾਦਸੇ ਵਾਲੀ ਥਾਂ ’ਤੇ ਦੱਸਿਆ ਕਿ ਇਸ ਹਾਦਸੇ ਵਿਚ 27 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
