ਪਾਕਿਸਤਾਨੀ ਟੀਮ ਦੇ ਹੋਟਲ ''ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਕੇ ਫਿਰ ਸ਼ੱਕ ਦੇ ਘੇਰੇ ''ਚ PCB

Tuesday, Nov 19, 2024 - 01:22 AM (IST)

ਇੰਟਰਨੈਸ਼ਨਲ ਡੈਸਕ : ਇਕ ਪਾਸੇ ਪਾਕਿਸਤਾਨ ਚੈਂਪੀਅਨਸ ਟਰਾਫੀ 2025 ਦੀ ਮੇਜ਼ਬਾਨੀ ਤੋਂ ਡਰ ਰਿਹਾ ਹੈ ਕਿਉਂਕਿ ਭਾਰਤ ਨੇ ਸਰਹੱਦ ਪਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਸੋਮਵਾਰ ਨੂੰ ਇਕ ਹੋਟਲ ਵਿਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿਚ ਪਾਕਿਸਤਾਨੀ ਮਹਿਲਾ ਕ੍ਰਿਕਟ ਖਿਡਾਰਨਾਂ ਠਹਿਰੀਆਂ ਹੋਈਆਂ ਸਨ। ਇਸ ਕਾਰਨ ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੂੰ ਕਰਾਚੀ 'ਚ ਚੱਲ ਰਹੀ ਰਾਸ਼ਟਰੀ ਮਹਿਲਾ ਚੈਂਪੀਅਨਸ਼ਿਪ ਦੇ ਮੈਚਾਂ ਦੀ ਗਿਣਤੀ ਘਟਾਉਣ ਦਾ ਫੈਸਲਾ ਲੈਣਾ ਪਿਆ ਹੈ। ਚੰਗੀ ਖ਼ਬਰ ਇਹ ਹੈ ਕਿ ਟੀਮ ਦਾ ਕੋਈ ਵੀ ਖਿਡਾਰੀ ਜ਼ਖ਼ਮੀ ਨਹੀਂ ਹੋਇਆ ਹੈ।

ਰਿਪੋਰਟਾਂ ਮੁਤਾਬਕ ਹੋਟਲ 'ਚ ਮੌਜੂਦ ਸਾਰੇ ਪੰਜ ਕ੍ਰਿਕਟਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਸ ਨੂੰ ਜਲਦੀ ਤੋਂ ਜਲਦੀ ਹਨੀਫ ਮੁਹੰਮਦ ਹਾਈ-ਪ੍ਰਫਾਰਮੈਂਸ ਸੈਂਟਰ ਭੇਜ ਦਿੱਤਾ ਗਿਆ। ਪੀਸੀਬੀ ਵੱਲੋਂ ਦੱਸਿਆ ਗਿਆ ਕਿ ਖਿਡਾਰੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਟੂਰਨਾਮੈਂਟ ਨੂੰ ਛੋਟਾ ਕੀਤਾ ਜਾ ਰਿਹਾ ਹੈ। ਹੁਣ ਟੂਰਨਾਮੈਂਟ ਦੇ ਜੇਤੂ ਦਾ ਪਤਾ ਲਗਾਉਣ ਲਈ ਪੀਸੀਬੀ ਨੇ ਇਨਵੀਨਸੀਬਲਜ਼ ਅਤੇ ਸਟਾਰਸ ਵਿਚਕਾਰ ਫਾਈਨਲ ਮੈਚ ਦਾ ਐਲਾਨ ਕੀਤਾ ਹੈ। ਟੂਰਨਾਮੈਂਟ 'ਚ ਚਾਰ-ਚਾਰ ਮੈਚ ਖੇਡਣ ਤੋਂ ਬਾਅਦ ਵੀ ਇਹ ਦੋਵੇਂ ਟੀਮਾਂ ਚੋਟੀ 'ਤੇ ਹਨ। ਫਾਈਨਲ ਮੈਚ ਕਦੋਂ ਅਤੇ ਕਿੱਥੇ ਹੋਵੇਗਾ, ਇਸ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਇੰਡੀਅਨ ਕੋਸਟ ਗਾਰਡ ਨੇ ਦਿਖਾਇਆ ਦਮ, 2 ਘੰਟੇ ਪਿੱਛਾ ਕਰਕੇ ਪਾਕਿਸਤਾਨੀ ਜਹਾਜ਼ ਤੋਂ ਛੁਡਾ ਲਏ ਭਾਰਤੀ ਮਛੇਰੇ

ਚੈਂਪੀਅਨਸ ਟਰਾਫੀ 'ਤੇ ਪੈ ਸਕਦਾ ਹੈ ਅਸਰ
ਰਾਸ਼ਟਰੀ ਮਹਿਲਾ ਚੈਂਪੀਅਨਸ਼ਿਪ ਦੌਰਾਨ ਹੋਟਲ 'ਚ ਲੱਗੀ ਅੱਗ ਦਾ ਅਸਰ ਚੈਂਪੀਅਨਸ ਟਰਾਫੀ 2025 'ਤੇ ਵੀ ਪੈ ਸਕਦਾ ਹੈ। ਦੱਸਣਯੋਗ ਹੈ ਕਿ ਭਾਰਤ ਨੇ ਸੁਰੱਖਿਆ ਕਾਰਨਾਂ ਕਰਕੇ ਚੈਂਪੀਅਨਸ ਟਰਾਫੀ ਖੇਡਣ ਲਈ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਅਜਿਹੇ 'ਚ ਹੋਟਲ 'ਚ ਅੱਗ ਲੱਗਣ ਦੀ ਖਬਰ ਪੀਸੀਬੀ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਟਕਰਾਅ ਦਾ ਹੱਲ ਕੀ ਹੋਵੇਗਾ, ਇਸ ਬਾਰੇ ਅਜੇ ਕੋਈ ਸਪੱਸ਼ਟਤਾ ਨਹੀਂ ਹੈ। ਪਰ ਇਕ ਮੀਡੀਆ ਰਿਪੋਰਟ ਵਿਚ ਇਹ ਖੁਲਾਸਾ ਹੋਇਆ ਹੈ ਕਿ ਆਈਸੀਸੀ ਇਸ ਹਫਤੇ ਦੇ ਅੰਤ ਤੱਕ ਚੈਂਪੀਅਨਸ ਟਰਾਫੀ ਦੇ ਪ੍ਰੋਗਰਾਮ ਦਾ ਐਲਾਨ ਕਰਨ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News