ਵੈਨਕੂਵਰ ਚ ਲੱਗੀ ਭਿਆਨਕ ਅੱਗ, ਕਾਰੋਬਾਰੀ ਅਦਾਰਿਆਂ ਦਾ ਨੁਕਸਾਨ
Friday, Apr 25, 2025 - 02:18 PM (IST)

ਵੈਨਕੂਵਰ (ਮਲਕੀਤ ਸਿੰਘ)- ਵੈਨਕੂਵਰ ਦੀ ਹੇਸਟਿੰਗ ਸਟਰੀਟ 'ਤੇ ਕੁਝ ਕਾਰੋਬਾਰੀ ਅਦਾਰਿਆ 'ਚ ਤੜਕਸਾਰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਅੱਗ ਨਾਲ ਵਿੱਤੀ ਨੁਕਸਾਨ ਹੋਣ ਦੀ ਘਟਨਾ ਵਾਪਰੀ ਹੈ| ਪ੍ਰਾਪਤ ਵੇਰਵਿਆਂ ਮੁਤਾਬਕ ਇੱਕ ਭਾਰਤੀ ਰੈਸਟੋਰੈਂਟ, ਇੱਕ ਮੀਟ ਦੀ ਦੁਕਾਨ ਅਤੇ ਇੱਕ ਜੁੱਤੀਆਂ ਦੀ ਦੁਕਾਨ ਇਸ ਅੱਗ ਦੇ ਕਹਿਰ ਤੋਂ ਕਾਫੀ ਪ੍ਰਭਾਵਿਤ ਹੋਏ|
ਪੜ੍ਹੋ ਇਹ ਅਹਿਮ ਖ਼ਬਰ-ਯੁੱਧ ਦਾ ਖਤਰਾ! ਸੰਯੁਕਤ ਰਾਸ਼ਟਰ ਮੁਖੀ ਨੇ ਭਾਰਤ ਅਤੇ ਪਾਕਿਸਤਾਨ ਨੂੰ ਕੀਤੀ ਇਹ ਅਪੀਲ
ਫਾਇਰ ਸੇਵਾਵਾਂ ਵੱਲੋਂ ਜਾਰੀ ਕੀਤੀ ਇੱਕ ਜਾਣਕਾਰੀ ਮੁਤਾਬਕ ਤੀਸਰੇ ਪੱਧਰ ਦੀ ਇਸ ਅੱਗ ਨੂੰ ਬੁਝਾਉਣ ਲਈ ਤਕਰੀਬਨ 35 ਸੁਰੱਖਿਆ ਕਰਮਚਾਰੀਆਂ ਨੂੰ ਕੁਝ ਕਾਫੀ ਘੰਟੇ ਮਸ਼ੱਕਤ ਕਰਨੀ ਪਈ। ਫਿਲਹਾਲ ਇਸ ਅੱਗ ਕਾਰਨ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।