ਇੰਗਲੈਂਡ ਦੇ ਮਿੰਨੀ ਪੰਜਾਬ ਸਾਊਥਾਲ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਸਮਰਪਿਤ ਵਿਸ਼ਾਲ ਰੋਸ ਪ੍ਰਦਰਸ਼ਨ
Monday, Oct 19, 2026 - 04:59 PM (IST)
ਸਾਊਥਾਲ (ਮਨਦੀਪ ਖੁਰਮੀ ਹਿੰਮਤਪੁਰਾ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੇ ਵਿਦੇਸ਼ਾਂ ਵਿੱਚ ਵੀ ਜ਼ੋਰ ਫੜ੍ਹਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਪੁਲਸ ਦੇ ਅਸਤੀਫ਼ੇ ਦੀ ਮੰਗ ਸੰਬੰਧੀ ਇੰਗਲੈਂਡ ਦੇ ਸ਼ਹਿਰ ਸਾਊਥਾਲ ਵਿੱਚ ਵੀ ਨੌਜਵਾਨਾਂ ਨੇ ਇਕੱਤਰਤਾ ਕੀਤੀ। ਸਾਊਥਾਲ ਸਥਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਪੰਜਾਬੀ ਭਾਈਚਾਰੇ ਦੇ ਲੋਕ ਅਤੇ ਨੌਜਵਾਨ ਵੱਡੀ ਤਾਦਾਦ ਵਿੱਚ ਇਕੱਠੇ ਹੋਏ। ਸੈਂਕੜਿਆਂ ਦੀ ਗਿਣਤੀ 'ਚ ਪਹੁੰਚੇ ਨੌਜਵਾਨਾਂ, ਬਜੁਰਗਾਂ ਅਤੇ ਔਰਤਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਦੀ ਸੁਰੱਖਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ 'ਤੇ ਦੁੱਖ ਪ੍ਰਗਟਾਇਆ। ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ।
ਇਕੱਠ ਵਿੱਚ ਸ਼ਾਮਲ ਲੋਕਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (DGP) ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਬੇਹੱਦ ਜ਼ਰੂਰੀ ਹਨ।
ਪੜ੍ਹੋ ਇਹ ਅਹਿਮ ਖ਼ਬਰ- ਧਰਨੇ 'ਤੇ ਆ ਗਿਆ ਝੋਟੇ ਦਾ ਜ਼ਖਮੀ ਹੋਇਆ ਸਾਥੀ! ਕਹਿੰਦਾ ਭਰਾ ਸਾਡਾ ਸ਼ਹੀਦ ਹੋ ਗਿਆ ਅਸੀਂ ਗੋਲੀ ਨੀ ਖਾ ਸਕਦੇ
ਗੱਲਬਾਤ ਦੌਰਾਨ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਲੋੜ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਇਸ ਗੰਭੀਰ ਸਮੱਸਿਆ ਵਿਰੁੱਧ ਸਮਾਜਿਕ ਏਕਤਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਇਕੱਤਰ ਹੋਏ ਨੌਜਵਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ, ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
