ਸੀਨੀਅਰ ਧਾਰਮਿਕ ਆਗੂ ਦਾ ਦੋਸ਼- ''ਜੇ ਮੈਨੂੰ ਕੁਝ ਹੋਇਆ ਤਾਂ ਪਾਕਿਸਤਾਨੀ ਫ਼ੌਜ ਹੋਵੇਗੀ ਜ਼ਿੰਮੇਵਾਰ...''''

Saturday, May 23, 2026 - 09:11 AM (IST)

ਸੀਨੀਅਰ ਧਾਰਮਿਕ ਆਗੂ ਦਾ ਦੋਸ਼- ''ਜੇ ਮੈਨੂੰ ਕੁਝ ਹੋਇਆ ਤਾਂ ਪਾਕਿਸਤਾਨੀ ਫ਼ੌਜ ਹੋਵੇਗੀ ਜ਼ਿੰਮੇਵਾਰ...''''

ਗੁਰਦਾਸਪੁਰ/ਕਰਾਚੀ (ਵਿਨੋਦ):- ਪਾਕਿਸਤਾਨ ਦੀ ਰਾਜਨੀਤੀ ਵਿਚ ਉਸ ਸਮੇਂ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਸੀਨੀਅਰ ਧਾਰਮਿਕ ਆਗੂ ਮੌਲਾਨਾ ਫਜ਼ਲੁਰ ਰਹਿਮਾਨ ਨੇ ਜਨਤਕ ਮੰਚ ਤੋਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਜੇਕਰ ਉਨ੍ਹਾਂ ਨਾਲ ਕੋਈ ਅਣਹੋਣੀ ਹੁੰਦੀ ਹੈ ਤਾਂ ਇਸ ਦੇ ਲਈ ਫ਼ੌਜੀ ਪ੍ਰਬੰਧ ਜ਼ਿੰਮੇਵਾਰ ਹੋਵੇਗਾ।

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਕਰਾਚੀ ਵਿਚ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੌਲਾਨਾ ਫਜ਼ਲੁਰ ਰਹਿਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀ ਭਰੇ ਫ਼ੋਨ ਕਾਲ ਅਤੇ ਮੈਸੇਜ ਮਿਲ ਰਹੇ ਹਨ। ਉਨ੍ਹਾਂ ਨੇ ਮੰਚ ਤੋਂ ਕਿਹਾ, “ਜੇਕਰ ਮੈਨੂੰ ਕੱਲ੍ਹ ਮਾਰ ਦਿੱਤਾ ਗਿਆ ਤਾਂ ਇਸ ਦੇ ਲਈ ਫ਼ੌਜ ਅਤੇ ਸਰਕਾਰ ਜ਼ਿੰਮੇਵਾਰ ਹੋਵੇਗੀ।”

ਇਹ ਵੀ ਪੜ੍ਹੋ- ਹੁਣ ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਜੋੜੇ ਹੋ ਜਾਣ ਸਾਵਧਾਨ ! ਲੱਗ ਸਕਦੈ 5 ਸਾਲ ਤੱਕ ਦਾ ਬੈਨ

ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪਾਕਿਸਤਾਨੀ ਫ਼ੌਜ ’ਤੇ ਇਕ ਵਾਰ ਫਿਰ ਸਿਆਸੀ ਦਖ਼ਲਅੰਦਾਜ਼ੀ ਅਤੇ ਦਬਾਅ ਦੀ ਬਹਿਸ ਤੇਜ਼ ਹੋ ਗਈ ਹੈ। ਮੌਲਾਨਾ ਨੇ ਦੇਸ਼ ਦੀ ਮੌਜੂਦਾ ਵਿਵਸਥਾ ਨੂੰ ‘ਸਿਵਲ-ਮਿਲਟਰੀ ਹਾਈਬ੍ਰਿਡ ਸਿਸਟਮ’ ਦੱਸਦਿਆਂ ਕਿਹਾ ਕਿ ਨੀਤੀਆਂ ਵਿਚ ਫ਼ੌਜੀ ਪ੍ਰਬੰਧ ਦੀ ਭੂਮਿਕਾ ਬਹੁਤ ਜ਼ਿਆਦਾ ਪ੍ਰਭਾਵਸ਼ਾਲੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News