ਮੈਕਸੀਕੋ ''ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਹੋਈ ਪੌਣੇ 2 ਲੱਖ
Sunday, Jun 21, 2020 - 11:58 AM (IST)

ਮੈਕਸੀਕੋ ਸਿਟੀ- ਮੈਕਸੀਕੋ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਪੀੜਤਾਂ ਦੀ ਕੁੱਲ ਗਿਣਤੀ ਲਗਭਗ ਪੌਣੇ 2 ਲੱਖ ਹੋ ਗਈ ਹੈ ਜਦਕਿ ਇਸ ਵਾਇਰਸ ਦੇ ਸੰਕਰਮਣ ਨਾਲ ਮ੍ਰਿਤਕਾਂ ਦੀ ਗਿਣਤੀ 20,700 ਦੇ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਵਿਚ ਮਹਾਮਾਰੀ ਵਿਗਿਆਨ ਨਿਰਦੇਸ਼ਕ ਜੋਸੇ ਲਈਸ ਅਲੋਮੀਆ ਮੁਤਾਬਕ ਵਰਤਮਾਨ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 23,500 ਤੋਂ ਵੱਧ ਹੈ।
ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 4,717 ਨਵੇਂ ਮਾਮਲੇ ਦਰਜ ਕੀਤੇ ਗਏ, ਇਸ ਦੇ ਨਾਲ ਹੀ ਕੋਰੋਨਾ ਵਾਇਰਸ ਪੁਸ਼ਟ ਮਾਮਲਿਆਂ ਦੀ ਕੁੱਲ ਗਿਣਤੀ 1,75,202 ਹੋ ਗਈ ਹੈ। ਇਸ ਵਿਚਕਾਰ ਇਸ ਜਾਨਲੇਵਾ ਵਾਇਰਸ ਕਾਰਨ 387 ਮਰੀਜ਼ਾਂ ਦੀ ਮੌਤ ਹੋਣ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ 20,751 ਤਕ ਪੁੱਜ ਗਈ ਹੈ। ਬਹੁਤ ਸਾਰੇ ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।