9 ਮਈ ਦੰਗੇ: ਫੌਜ ਮੁਖੀ ਦੀ ਮਾਫ਼ੀ ਤੋਂ ਬਾਅਦ 20 ਦੋਸ਼ੀਆਂ ਨੂੰ ਕੀਤਾ ਗਿਆ ਰਿਹਾਅ

04/09/2024 2:06:45 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਿਛਲੇ ਸਾਲ 9 ਮਈ ਨੂੰ ਭੜਕੇ ਦੰਗਿਆਂ ਵਿਚ ਸ਼ਮੂਲੀਅਤ ਨੂੰ ਲੈ ਕੇ ਫੌਜੀ ਅਦਾਲਤ ਵਲੋਂ ਦੋਸ਼ੀ ਠਹਿਰਾਏ ਗਏ ਘੱਟੋ-ਘੱਟ 20 ਲੋਕਾਂ ਨੂੰ ਫੌਜ ਮੁਖੀ ਜਨਰਲ ਆਸਿਮ ਮੁਨੀਰ ਵੱਲੋਂ ਮਾਫ਼ੀ ਦਿੱਤੇ ਜਾਣ ਦੇ ਬਾਅਦ ਈਦ ਤੋਂ ਪਹਿਲਾਂ ਰਿਹਾਅ ਕਰ ਦਿੱਤਾ ਗਿਆ। ਫੈਡਰਲ ਸਰਕਾਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਸਿਖਰਲੀ ਅਦਾਲਤ 23 ਅਕਤੂਬਰ 2023 ਨੂੰ ਨਾਗਰਿਕਾਂ ਦੇ ਖ਼ਿਲਾਫ਼ ਫੌਜੀ ਅਦਾਲਤ ਵਿੱਚ ਮੁਕੱਦਮਾ ਚਲਾਉਣ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਨ ਵਾਲੇ ਆਪਣੇ ਸਰਬਸੰਮਤੀ ਵਾਲੇ ਫੈਸਲੇ ਵਿਰੁੱਧ ਅਪੀਲਾਂ ਦੀ ਸੁਣਵਾਈ ਕਰ ਰਹੀ ਹੈ। ਇਨ੍ਹਾਂ ਅਪੀਲਾਂ 'ਤੇ ਸੁਪਰੀਮ ਕੋਰਟ ਦੇ 6 ਜੱਜਾਂ ਦੀ ਬੈਂਚ ਸੁਣਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: ਹੈਜ਼ਾ ਦੇ ਕਹਿਰ ਤੋਂ ਭੱਜ ਰਹੇ ਸੀ ਲੋਕ, ਸਮੁੰਦਰ 'ਚ ਕਿਸ਼ਤੀ ਪਲਟਣ ਕਾਰਨ 98 ਲੋਕਾਂ ਨੇ ਗਵਾਈ ਆਪਣੀ ਜਾਨ

ਇਹ ਮਾਮਲਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ੁਰੂ ਹੋਏ ਦੰਗਿਆਂ ਦੌਰਾਨ ਮਹੱਤਵਪੂਰਨ ਫੌਜੀ ਟਿਕਾਣਿਆਂ 'ਤੇ ਹਮਲਿਆਂ 'ਚ ਕਥਿਤ ਸ਼ਮੂਲੀਅਤ ਲਈ 103 ਨਾਗਰਿਕਾਂ 'ਤੇ ਮੁਕੱਦਮਾ ਚਲਾਉਣ ਨਾਲ ਸਬੰਧਤ ਹੈ। ਦੰਗਿਆਂ ਦੌਰਾਨ ਫੌਜੀ ਹੈੱਡਕੁਆਰਟਰ ਸਮੇਤ ਰਾਵਲਪਿੰਡੀ ਵਿੱਚ ਦਰਜਨਾਂ ਫੌਜੀ ਅਦਾਰਿਆਂ ਅਤੇ ਸਰਕਾਰੀ ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਜਾਂ ਅੱਗ ਲਗਾ ਦਿੱਤੀ ਗਈ ਸੀ। ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੀਆਂ 100 ਤੋਂ ਵੱਧ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ ਸੀ। ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 20 ਵਿਅਕਤੀਆਂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਿਨ੍ਹਾਂ ਵਿੱਚੋਂ 17 ਨੇ ਸਾਢੇ 10 ਮਹੀਨੇ ਅਤੇ 3 ਵਿਅਕਤੀਆਂ ਨੇ ਸਾਢੇ 9 ਮਹੀਨੇ ਦੀ ਸਜ਼ਾ ਕੱਟ ਲਈ ਹੈ। ਕਿਉਂਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਨੇ ਲਗਭਗ 10 ਮਹੀਨੇ ਜੇਲ੍ਹ ਵਿਚ ਬਿਤਾਏ ਹਨ, ਇਸ ਲਈ ਉਨ੍ਹਾਂ ਦੀ ਬਾਕੀ ਬਚੀ ਸਜ਼ਾ ਨੂੰ ਫੌਜ ਮੁਖੀ ਨੇ ਮਾਫ਼ ਕਰ ਦਿੱਤਾ ਅਤੇ ਉਨ੍ਹਾਂ ਨੂੰ 6 ਅਤੇ 7 ਅਪ੍ਰੈਲ ਨੂੰ ਰਿਹਾਅ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਵੱਡੀ ਖ਼ਬਰ : ਗੁਰਦੁਆਰਾ ਸਿੱਖ ਟੈਂਪਲ ਐਡਮਿੰਟਨ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

 


cherry

Content Editor

Related News