ਇਟਲੀ ਦੇ ਵੱਖ-ਵੱਖ ਸ਼ਹਿਰਾਂ ਦੇ ਮੇਅਰਾਂ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਕੀਤੇ ਦਰਸ਼ਨ
Monday, May 08, 2023 - 04:01 PM (IST)
ਰੋਮ (ਕੈਂਥ): ਸਿੱਖ ਧਰਮ ਦੀ ਵਿਸ਼ਾਲਤਾ ਅਤੇ ਗੌਰਵਮਈ ਸਿੱਖ ਇਤਿਹਾਸ ਤੋਂ ਵਿਦੇਸ਼ੀ ਲੋਕ ਵੀ ਖੂਬ ਪ੍ਰਭਾਵਿਤ ਹੋ ਰਹੇ ਹਨ। ਇਸੇ ਪ੍ਰਕਾਰ ਇਟਲੀ ਦੇ ਵਿਚੈਂਸਾ ਜ਼ਿਲ੍ਹੇ ਚ ਸਥਿੱਤ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਲੋਨੀਗੋ ਦੀ ਨਵੀਂ ਬਣੀ ਇਮਾਰਤ ਦੇ ਦਰਸ਼ਨਾਂ ਲਈ ਬੀਤੇ ਦਿਨ ਇਟਲੀ ਦੇ ਵੱਖ-ਵੱਖ ਸ਼ਹਿਰਾਂ ਦੇ ਮੇਅਰ ਅਤੇ ਅਨੇਕਾਂ ਅਧਿਕਾਰੀ ਪਹੁੰਚੇ ਅਤੇ ਗੁਰੂ ਘਰ ਨਤਮਸਤਕ ਹੋਏ। ਉਹਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਦਬ ਅਤੇ ਸਤਿਕਾਰ ਸਾਹਿਤ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸੁਣਿਆ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿ : ਕਰਾਚੀ 'ਚ ਭਾਰਤੀ ਕੈਦੀ ਦੀ ਮੌਤ, 12 ਮਈ ਨੂੰ 199 ਭਾਰਤੀ ਮਛੇਰੇ ਕੀਤੇ ਜਾਣਗੇ ਰਿਹਾਅ
ਇਸ ਮੌਕੇ ਸੰਗਤ ਦੇ ਇਕੱਠ ਨੂੰ ਸਬੋਧਿਤ ਹੁੰਦਿਆਂ ਇਨਾਂ ਇਟਾਲੀਅਨ ਹਸਤੀਆਂ ਨੇ ਕਿਹਾ ਕਿ ਸਿੱਖ ਧਰਮ ਸੱਚਮੁੱਚ ਹੀ ਅਤਿ ਮਹਾਨ ਧਰਮ ਹੈ ਅਤੇ ਇਹ ਧਰਮ ਸਮੁੱਚੀ ਮਾਨਵਤਾ ਦੀ ਭਲਾਈ ਦੇ ਸਿਧਾਂਤ ਨੂੰ ਲੈ ਕੇ ਚੱਲਦਾ ਹੈ। ਦੱਸਣਯੋਗ ਹੈ ਕਿ ਲੋਨੀਗੋ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕਾਰਜ ਵਿੱਚ ਵੀ ਇਨਾਂ ਇਟਾਲੀਅਨ ਸ਼ਖਸੀਅਤਾਂ ਨੇ ਭਰਪੂਰ ਸਹਿਯੋਗ ਦਿੱਤਾ ਹੈ। ਗੁਰਦੁਆਰਾ ਸਾਹਿਬ ਪਹੁੰਚਣ 'ਤੇ ਪ੍ਰਬੰਧਕ ਕਮੇਟੀ ਲੋਨੀਗੋ ਦੁਆਰਾ ਇਹਨਾਂ ਇਟਾਲੀਅਨ ਸ਼ਖਸੀਅਤਾਂ ਅਤੇ ਗੁਰ ਘਰ ਦੀ ਉਸਾਰੀ ਵਿਚ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾ ਅਤੇ ਵੱਖ-ਵੱਖ ਪ੍ਰਬੰਧਕ ਕਮੇਟੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।