'ਭਾਰਤ ਦੀ ਅਪੀਲ ਦੇ ਬਾਵਜੂਦ ਕੈਨੇਡਾ ਲਾਰੈਂਸ ਵਿਰੁੱਧ ਕਾਰਵਾਈ ਕਰਨ 'ਚ ਅਸਫਲ'

Thursday, Oct 17, 2024 - 05:44 PM (IST)

ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਬਿਆਨਬਾਜ਼ੀ ਕਾਰਨ ਭਾਰਤ-ਕੈਨੇਡਾ ਦੇ ਰਿਸ਼ਤੇ ਤਣਾਅਪੂਰਨ ਬਣ ਗਏ ਹਨ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਨੇ ਕੈਨੇਡਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਸੀ ਪਰ ਇਸ ਨੇ ਨਵੀਂ ਦਿੱਲੀ ਦੀਆਂ "ਮੁੱਖ ਚਿੰਤਾਵਾਂ" 'ਤੇ ਕਾਰਵਾਈ ਨਹੀਂ ਕੀਤੀ। ਐਮ.ਈ.ਏ ਨੇ ਨਾਲ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਆਰਾ "ਸਾਡੇ ਡਿਪਲੋਮੈਟਾਂ ਵਿਰੁੱਧ ਝੂਠੇ ਦੋਸ਼ਾਂ" ਨੂੰ ਵੀ ਰੱਦ ਕਰ ਦਿੱਤਾ।

 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਅਪੀਲਾਂ ਦੇ ਬਾਵਜੂਦ ਕੈਨੇਡਾ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। MEA ਦਾ ਮੰਨਣਾ ਹੈ ਕਿ ਇਸ ਪਿੱਛੇ ਕੋਈ ਸਿਆਸੀ ਮੰਤਵ ਹੋ ਸਕਦਾ ਹੈ। ਐਮ.ਈ.ਏ ਜੈਸਵਾਲ ਨੇ ਹਫਤਾਵਾਰੀ ਪ੍ਰੈਸ ਬ੍ਰੀਫਿੰਗ ਦੌਰਾਨ ਕਿਹਾ, "ਅਸੀਂ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਲੋਕਾਂ ਦੀ ਗ੍ਰਿਫ਼ਤਾਰੀ ਲਈ ਕੈਨੇਡੀਅਨ ਪੱਖ ਨਾਲ ਕੁਝ ਅਪੀਲਾਂ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਨੇ ਸਾਡੀਆਂ ਮੁੱਖ ਚਿੰਤਾਵਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦੇ ਪਿੱਛੇ ਵੀ ਇੱਕ ਰਾਜਨੀਤਿਕ ਉਦੇਸ਼ ਹੈ।"

ਪੜ੍ਹੋ ਇਹ ਅਹਿਮ ਖ਼ਬਰ- ਇਹ ਹਨ Canada ਦੇ ਸਭ ਤੋਂ ਅਮੀਰ ਭਾਰਤੀ, Forbes ਦੀ ਸੂਚੀ 'ਚ ਬਣਾਈ ਥਾਂ

ਇੱਥੇ ਦੱਸ ਦਈਏ ਕਿ ਭਾਰਤ ਨੇ ਕੁਝ ਸਾਲ ਪਹਿਲਾਂ ਕੈਨੇਡਾ ਸਰਕਾਰ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਦੀ ਹਵਾਲਗੀ ਦੀ ਮੰਗ ਕੀਤੀ ਸੀ। MEA ਨੇ ਇਹ ਵੀ ਕਿਹਾ ਕਿ ਜਦੋਂ ਵੀ ਭਾਰਤ ਨੇ ਭਾਰਤ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਤਾਂ ਕੈਨੇਡਾ ਨੇ ਹਮੇਸ਼ਾ 'ਬੋਲਣ ਦੀ ਆਜ਼ਾਦੀ' ਨੂੰ ਆਪਣੀ ਦਲੀਲ ਵਜੋਂ ਪੇਸ਼ ਕੀਤਾ। ਇਹ ਬਿਆਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਮ ਲੈਣ ਤੋਂ ਬਾਅਦ ਆਇਆ ਹੈ, ਜਿਸਦਾ ਪਿਛਲੇ ਸਾਲ ਸਤੰਬਰ ਵਿੱਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਮਲ ਹੋਣ ਲਈ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰ.ਸੀ.ਐਮ.ਪੀ) ਦੁਆਰਾ ਜ਼ਿਕਰ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News