ਯੂਕ੍ਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਮਿਲ ਸਕਦਾ ਹੈ ਹੰਗਰੀ ਦੇ ਕਾਲਜਾਂ ’ਚ ਦਾਖਲਾ
Thursday, Jun 02, 2022 - 04:16 PM (IST)
ਜਲੰਧਰ(ਨੈਸ਼ਨਲ ਡੈਸਕ): ਰੂਸ ਅਤੇ ਯੂਕ੍ਰੇਨ ਵਿਚਾਲੇ ਜਾਰੀ ਜੰਗ ਕਾਰਨ ਜੋ ਮੈਡੀਕਲ ਦੇ ਵਿਦਿਆਰਥੀ ਭਾਰਤ ਪਰਤ ਆਏ ਸਨ, ਉਨ੍ਹਾਂ ਨੂੰ ਹੰਗਰੀ ਦੀ ਸਰਕਾਰ ਨੇ ਆਪਣੇ ਕਾਲਜਾਂ ਵਿਚ ਦਾਖਲਾ ਦੇਣ ਦਾ ਭਰੋਸਾ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਹਾਲ ਹੀ ਵਿਚ ਇਕ ਪ੍ਰੋਗਰਾਮ ਵਿਚ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੰਗਰੀ ਦੇ ਵਿਦੇਸ਼ ਮੰਤਰੀ ਜਦੋਂ ਭਾਰਤ ਆਏ ਸਨ, ਤਾਂ ਸਰਕਾਰ ਨੇ ਉਨ੍ਹਾਂ ਨਾਲ ਇਸ ਮਸਲੇ ’ਤੇ ਗੱਲਬਾਤ ਕੀਤੀ ਸੀ।
ਵਿਦੇੇਸ਼ ਮੰਤਰੀ ਨੇ ਦੱਸਿਆ ਕਿ ਹੰਗਰੀ ਦੀ ਸਰਕਾਰ ਨੇ ਵਾਅਦਾ ਕੀਤਾ ਹੈ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਭਾਰਤੀ ਵਿਦਿਆਰਥੀਆਂ ਨੂੰ ਆਪਣੀਆਂ ਯੂਨੀਵਰਸਿਟੀਆਂ ਵਿਚ ਦਾਖਲਾ ਦਿਵਾਉਣ ਦੀ ਕੋਸ਼ਿਸ਼ ਕਰੇਗੀ। ਲਗਭਗ 1,250 ਵਿਦਿਆਰਥੀਆਂ ਨੇ ਉਨ੍ਹਾਂ ਦੇ ਦੇਸ਼ ਦੀਆਂ ਯੂਨੀਵਰਸਿਟੀਆਂ ਵਿਚ ਦਾਖਲੇ ਲਈ ਅਪਲੀਕੇਸ਼ਨ ਦਿੱਤੀਆਂ ਹਨ। ਜਿਸ ’ਤੇ ਉਨ੍ਹਾਂ ਦੀ ਸਰਕਾਰ ਵਿਚਾਰ ਕਰ ਰਹੀ ਹੈ।
ਇਹ ਵੀ ਪੜ੍ਹੋ- ਖੰਟ ਮਾਨਪੁਰ ਨੇੜੇ ਚੱਲੀ ਗੋਲੀ, ਕਾਰ ਚਾਲਕ ਦੀ ਮੌਤ, ਪਟਿਆਲਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਨਾਲ ਵੀ ਗੱਲਬਾਤ ਜਾਰੀ
ਰੂਸ ਅਤੇ ਯੂਕ੍ਰੇਨ ਵਿਚਾਲੇ ਜਾਰੀ ਜੰਗ ਨੂੰ 3 ਮਹੀਨੇ ਤੋਂ ਵੀ ਜ਼ਿਆਦਾ ਸਮਾਂ ਲੰਘ ਚੁੱਕਾ ਹੈ। ਤਿੰਨ ਮਹੀਨਿਆਂ ਬਾਅਦ ਵੀ ਇਸਦੇ ਹਾਲਾਤਾਂ ਵਿਚ ਕੋਈ ਵੱਡੀ ਤਬਦੀਲੀ ਹੁੰਦੀ ਦਿਖਾਈ ਨਹੀਂ ਦੇ ਰਹੀ ਹੈ। ਇਸ ਜੰਗ ਦੇ ਸ਼ੁਰੂ ਹੋਣ ਸਮੇਂ ਭਾਰਤੀ ਸਰਕਾਰ ਨੇ ਯੂਕ੍ਰੇਨ ਵਿਚ ਫਸੇ ਆਪਣੇ ਸਾਰੇ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਆਪ੍ਰੇਸ਼ਨ ਗੰਗਾ ਦੇ ਤਹਿਤ ਸੁਰੱਖਿਅਤ ਬਾਹਰ ਕੱਢ ਲਿਆ ਸੀ। ਨਾਗਰਿਕਾਂ ਦੀ ਜਾਨ ਤਾਂ ਬਚ ਗਈ ਪਰ ਹੁਣ ਵੱਡਾ ਸਵਾਲ ਯੂਕ੍ਰੇਨ ਵਿਚ ਪੜ੍ਹਾਈ ਕਰ ਰਹੇ ਭਾਰਤੀ ਮੈਡੀਕਲ ਵਿਦਿਆਰਥਈਆਂ ਦਾ ਭਵਿੱਖ ਸੰਕਟ ਵਿਚ ਪੈ ਗਿਆ ਹੈ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਸੁਖਬੀਰ ਬਾਦਲ ਤੇ ਬੀਬੀ ਬਾਦਲ, ਵੰਡਾਇਆ ਪਰਿਵਾਰ ਨਾਲ ਦੁੱਖ਼
ਇਸ ਬਾਰੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਪਸ਼ਟ ਕੀਤਾ ਕਿ ਭਾਰਤ ਸਰਕਾਰ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਨਾਲ ਗੱਲ ਕਰ ਰਹੀ ਹੈ ਕਿ ਉਹ ਭਾਰਤੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੂਨੀਵਰਸਿਟੀ ਵਿਚ ਐਡਜਸਟ ਕਰ ਲਏ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਨਾਲ ਵੀ ਗੱਲਬਾਤ ਕਰ ਰਹੀ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਭਾਰਤੀ ਵਿਦਿਆਰਥੀਆਂ ਨੂੰ ਕਿਸ ਤਰ੍ਹਾਂ ਉਥੋਂ ਦੀਆਂ ਯੂਨੀਵਰਸਿਟੀਆਂ ਵਿਚ ਭਰਤੀ ਕਰਵਾਇਆ ਜਾ ਸਕਦਾ ਹੈ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।