ਕੋਰੀਆਈ ਨੇਤਾਵਾਂ ਦੇ ਵਿਚਾਲੇ ਹੋਈ ਮੁਲਾਕਾਤ

05/26/2018 7:49:31 PM

ਸਿਓਲ—  ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਤੇ ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਨੇ ਸ਼ੁੱਕਰਵਾਰ ਨੂੰ ਦੋਵਾਂ ਦੇਸ਼ਾਂ ਨੂੰ ਵੱਖ ਕਰਨ ਵਾਲੇ ਡਿਮਿਲਟ੍ਰਾਈਜ਼ ਏਰੀਆ 'ਚ ਇਕ ਦੂਜੇ ਨਾਲ ਦੁਬਾਰਾ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਵਿਚਾਲੇ ਇਹ ਮੁਲਾਕਾਤ ਬੀਤੇ ਦਿਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹੋਈ ਹੋਈ ਜਿਸ 'ਚ ਉਨ੍ਹਾਂ ਨੇ ਸੰਭਾਵਨਾ ਜਤਾਈ ਕਿ ਉੱਤਰ ਕੋਰੀਅਆ ਦੇ ਨਾਲ ਮੁਲਾਕਾਤ ਅਜੇ ਵੀ ਸੰਭਵ ਹੋ ਸਕਦੀ ਹੈ।
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦਫਤਰ 'ਬਲੂ ਹਾਊਸ' ਨੇ ਦੱਸਿਆ ਕਿ ਦੋਵਾਂ ਨੇਤਾਵਾਂ ਦੇ ਵਿਚਕਾਰ ਪਨਮੁੰਜਮ ਦੇ ਇਕ ਪਿੰਡ 'ਚ ਦੋ ਘੰਟੇ ਤੱਕ ਗੱਲਬਾਤ ਹੋਈ। ਇਹ ਦੋਵੇਂ ਨੇਤਾ ਪਿਛਲੇ ਮਹੀਨੇ ਇਥੇ ਹੀ ਮਿਲੇ ਸਨ ਤੇ ਦੋਵਾਂ ਨੇਤਾਵਾਂ ਨੇ ਆਪਸੀ ਸਬੰਧਾਂ ਨੂੰ ਸੁਧਾਰਣ ਦੀ ਵਚਨਬੱਧਤਾ ਵੀ ਜ਼ਾਹਿਰ ਕੀਤੀ ਸੀ। ਬਲੂ ਹਾਊਸ ਨੇ ਇਕ ਬਿਆਨ 'ਚ ਕਿਹਾ ਕਿ ਦੋਵਾਂ ਨੇ ਇਕ-ਦੂਜੇ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਪਨਮੁੰਜਮ ਸਮਝੌਤੇ ਨੂੰ ਲਾਗੂ ਕਰਨ ਦੇ ਤਰੀਕੇ ਤੇ ਅਮਰੀਕਾ ਤੇ ਉੱਤਰ ਕੋਰੀਆ ਦੇ ਵਿਚਾਲੇ ਹੋਣ ਵਾਲੀ ਮੁਲਾਕਾਤ ਨੂੰ ਸਫਲ ਬਣਾਉਣ ਦੀ ਚਰਚਾ ਕੀਤੀ। ਬੀਤੇ ਵੀਰਵਾਰ ਟਰੰਪ ਨੇ ਕਿਮ ਦੇ ਨਾਲ 12 ਜੂਨ ਨੂੰ ਸਿੰਗਾਪੁਰ 'ਚ ਹੋਣ ਵਾਲੀ ਉਨ੍ਹਾਂ ਦੀ ਪ੍ਰਸਤਾਵਿਤ ਸਿਖਰ ਬੈਠਕ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਉੱਤਰ ਕੋਰੀਆਈ ਅਧਿਕਾਰੀਆਂ ਦੇ ਨਾਲ ਸਫਲ ਗੱਲਬਾਤ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਇਹ ਗੱਲਬਾਤ ਅਜੇ ਵੀ ਸੰਭਵ ਹੋ ਸਕਦੀ ਹੈ।