ਪਤੀ ਡੋਨਾਲਡ ਟਰੰਪ ਦੀ ਜਿੱਤ 'ਤੇ ਬੋਲੀ ਮੇਲਾਨੀਆ

Thursday, Nov 07, 2024 - 02:22 PM (IST)

ਪਤੀ ਡੋਨਾਲਡ ਟਰੰਪ ਦੀ ਜਿੱਤ 'ਤੇ ਬੋਲੀ ਮੇਲਾਨੀਆ

ਵਾਸ਼ਿੰਗਟਨ (ਏਜੰਸੀ)- ਡੋਨਾਲਡ ਟਰੰਪ ਬੁੱਧਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ। ਆਪਣੇ ਪਤੀ ਡੋਨਾਲਡ ਟਰੰਪ ਦੇ ਦੂਜੀ ਵਾਰ ਅਮਰੀਕਾ ਦਾ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ, ਮੇਲਾਨੀਆ ਟਰੰਪ ਨੇ ਵੀਰਵਾਰ ਨੂੰ ਦੇਸ਼ ਦੇ ਭਵਿੱਖ ਨੂੰ ਲੈ ਕੇ ਉਮੀਦ ਜਤਾਈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ''ਤੇ ਇਕ ਪੋਸਟ ਕਰਦੇ ਹੋਏ ਲਿਖਿਆ, ਬਹੁਗਿਣਤੀ ਅਮਰੀਕੀਆਂ ਨੇ ਉਨ੍ਹਾਂ (ਉਨ੍ਹਾਂ ਅਤੇ ਉਨ੍ਹਾਂ ਦੇ ਪਤੀ) ਨੂੰ ਇਕ ਮਹੱਤਵਪੂਰਨ ਜ਼ਿੰਮੇਦਾਰੀ ਸੌਂਪੀ ਹੈ, ਜੋ ਕਿ  ਡੈਮੋਕ੍ਰੇਟਿਕ ਉਮੀਦਵਾਰ ਕਮਲਾ ਹੈਰਿਸ 'ਤੇ ਡੋਨਾਲਡ ਟਰੰਪ ਦੀ ਜਿੱਤ ਨੂੰ ਦਰਸਾਉਂਦੀ ਹੈ। ਟਰੰਪ ਪ੍ਰਸ਼ਾਸਨ ਆਜ਼ਾਦੀ ਦੀ ਰੱਖਿਆ ਕਰੇਗਾ ਜੋ ਸਾਡੇ ਗਣਤੰਤਰ ਦਾ ਦਿਲ ਹੈ।'

ਇਹ ਵੀ ਪੜ੍ਹੋ: ਟਰੰਪ ਪ੍ਰਸ਼ਾਸਨ ਦੌਰਾਨ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਬਣੇ ​​ਰਹਿਣਗੇ ਮਜ਼ਬੂਤ

PunjabKesari

ਏਕਤਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, "ਮੈਨੂੰ ਉਮੀਦ ਹੈ ਕਿ ਸਾਡੇ ਦੇਸ਼ ਦੇ ਨਾਗਰਿਕ ਇੱਕ-ਦੂਜੇ ਪ੍ਰਤੀ ਆਪਣੀ ਵਚਨਬੱਧਤਾ ਨਾਲ ਮੁੜ ਜੁੜਣਗੇ ਅਤੇ ਵਿਅਕਤੀਗਤ ਆਜ਼ਾਦੀ, ਆਰਥਿਕ ਖੁਸ਼ਹਾਲੀ ਅਤੇ ਸੁਰੱਖਿਆ ਲਈ ਵਿਚਾਰਧਾਰਾ ਤੋਂ ਉੱਪਰ ਉੱਠਣਗੇ।" ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ। ਉਹ ਹਾਰ ਤੋਂ ਬਾਅਦ ਚੁਣੇ ਜਾਣ ਵਾਲੇ ਅਮਰੀਕੀ ਇਤਿਹਾਸ ਵਿੱਚ ਦੂਜੇ ਰਾਸ਼ਟਰਪਤੀ ਬਣ ਗਏ। ਇਸ ਤੋਂ ਪਹਿਲਾਂ ਇਹ ਰਿਕਾਰਡ ਸਿਰਫ ਗਰੋਵਰ ਕਲੀਵਲੈਂਡ ਦੇ ਨਾਂ ਸੀ, ਜੋ 1892 ਵਿੱਚ ਦੂਜੀ ਵਾਰ ਚੋਣ ਜਿੱਤੇ ਸਨ। 78 ਸਾਲ ਦੀ ਉਮਰ 'ਚ ਉਹ ਵ੍ਹਾਈਟ ਹਾਊਸ 'ਚ ਕਦਮ ਰੱਖਣ ਵਾਲੇ ਸਭ ਤੋਂ ਵੱਡੀ ਉਮਰ ਦੇ ਮੌਜੂਦਾ ਰਾਸ਼ਟਰਪਤੀ ਹੋਣਗੇ।

ਇਹ ਵੀ ਪੜ੍ਹੋ: ਡੋਨਾਲਡ ਟਰੰਪ: ਅਮਰੀਕਾ ਦੇ ਰਾਸ਼ਟਰਪਤੀ ਚੁਣੇ ਜਾਣ ਵਾਲੇ ਸਭ ਤੋਂ ਵੱਡੀ ਉਮਰ ਦੇ ਸ਼ਖਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News