ਰੂਸ-ਯੂਕਰੇਨ ਯੁੱਧ ਦੌਰਾਨ ਵਿਛੜੇ 43 ਜਵਾਕ ਆਪਣੇ ਪਰਿਵਾਰਾਂ ਨਾਲ ਮਿਲੇ ! ਮੇਲਾਨੀਆ ਟਰੰਪ ਦਾ ਸ਼ਲਾਘਾਯੋਗ ਕਦਮ

Thursday, Nov 26, 2026 - 01:24 PM (IST)

ਰੂਸ-ਯੂਕਰੇਨ ਯੁੱਧ ਦੌਰਾਨ ਵਿਛੜੇ 43 ਜਵਾਕ ਆਪਣੇ ਪਰਿਵਾਰਾਂ ਨਾਲ ਮਿਲੇ ! ਮੇਲਾਨੀਆ ਟਰੰਪ ਦਾ ਸ਼ਲਾਘਾਯੋਗ ਕਦਮ

ਵਾਸ਼ਿੰਗਟਨ (ਆਈਏਐਨਐਸ): ਰੂਸ-ਯੂਕ੍ਰੇਨ ਯੁੱਧ ਦੌਰਾਨ ਆਪਣੇ ਪਰਿਵਾਰਾਂ ਤੋਂ ਵਿਛੜੇ 9 ਹੋਰ ਬੱਚਿਆਂ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨੀਆ ਟਰੰਪ ਦੀ ਮਾਨਵਤਾਵਾਦੀ ਪਹਿਲਕਦਮੀ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਮਿਲਾਇਆ ਗਿਆ ਹੈ। ਵ੍ਹਾਈਟ ਹਾਊਸ ਅਤੇ ਫਰਸਟ ਲੇਡੀ ਦੇ ਦਫ਼ਤਰ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਅਨੁਸਾਰ ਇਸ ਨਵੀਂ ਕੋਸ਼ਿਸ਼ ਨਾਲ ਇਸ ਮੁਹਿੰਮ ਤਹਿਤ ਆਪਣੇ ਪਰਿਵਾਰਾਂ ਨਾਲ ਮਿਲਣ ਵਾਲੇ ਬੱਚਿਆਂ ਦੀ ਕੁੱਲ ਗਿਣਤੀ ਵਧ ਕੇ 43 ਹੋ ਗਈ ਹੈ। ਇਹ ਮੇਲਾਨੀਆ ਟਰੰਪ ਦੀ ਮਾਨਵਤਾਵਾਦੀ ਪਹਿਲਕਦਮੀ ਤਹਿਤ ਆਯੋਜਿਤ ਕੀਤਾ ਗਿਆ 7ਵਾਂ ਗੇੜ ਸੀ।

ਮੇਲਾਨੀਆ ਟਰੰਪ ਨੇ ਦੱਸਿਆ ਕਿ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਅਤੇ ਪਰਿਵਾਰਾਂ ਨਾਲ ਮਿਲਾਉਣ ਲਈ ਰੂਸ ਅਤੇ ਯੂਕ੍ਰੇਨ ਦੋਵਾਂ ਦੇਸ਼ਾਂ ਦੀ ਲੀਡਰਸ਼ਿਪ ਨੇ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ, "ਆਪਣੇ ਮਾਤਾ-ਪਿਤਾ ਨਾਲ ਮਿਲਣ ਵਾਲਾ ਹਰੇਕ ਬੱਚਾ ਮਾਨਵਤਾ ਨੂੰ ਸਭਨਾ ਲਈ ਇੱਕ ਬਿਹਤਰ ਦੁਨੀਆ ਦੇ ਇੱਕ ਕਦਮ ਹੋਰ ਨੇੜੇ ਲੈ ਕੇ ਜਾਂਦਾ ਹੈ"। ਉਨ੍ਹਾਂ ਨੇ ਬਾਲਗਾਂ ਨੂੰ ਅਪੀਲ ਕੀਤੀ ਕਿ ਉਹ ਯੁੱਧ ਦਾ ਕਾਰਨ ਬਣਨ ਵਾਲੇ ਵੰਡ-ਪਾਊ ਮੁੱਦਿਆਂ ਤੋਂ ਉੱਪਰ ਉੱਠ ਕੇ ਬੱਚਿਆਂ ਦੀ ਭਲਾਈ ਨੂੰ ਪਹਿਲ ਦੇਣ ਅਤੇ ਸਪੱਸ਼ਟ ਕੀਤਾ ਕਿ ਉਹ ਇਸ ਕਾਰਜ ਨੂੰ ਲਗਾਤਾਰ ਜਾਰੀ ਰੱਖਣ ਲਈ ਵਚਨਬੱਧ ਹਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ- 'ਨਾਟੋ ਯੂਕਰੇਨੀ ਹਵਾਈ ਖੇਤਰ 'ਚ ਰੂਸੀ ਮਿਜ਼ਾਈਲਾਂ ਨੂੰ ਡੇਗਣ ਦੇ ਪ੍ਰਸਤਾਵ ਦਾ ਸਮਰਥਨ ਨਹੀਂ ਕਰਦਾ'

ਜਾਰੀ ਕੀਤੇ ਗਏ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਇਸ ਪਹਿਲਕਦਮੀ ਵਿੱਚ ਰੂਸੀ ਅਤੇ ਯੂਕ੍ਰੇਨੀ ਬੱਚੇ ਸ਼ਾਮਲ ਹਨ, ਪਰ ਬੁੱਧਵਾਰ ਨੂੰ ਮਿਲਾਏ ਗਏ 9 ਬੱਚਿਆਂ ਦੀ ਰਾਸ਼ਟਰੀਅਤਾ ਦਾ ਵੇਰਵਾ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਸੁਰੱਖਿਆ ਅਤੇ ਨਿਜਤਾ ਦੇ ਕਾਰਨਾਂ ਕਰਕੇ ਬੱਚਿਆਂ ਦੀ ਪਛਾਣ, ਉਨ੍ਹਾਂ ਦੀ ਉਮਰ, ਮਿਲਣ ਵਾਲੀਆਂ ਥਾਵਾਂ ਜਾਂ ਉਹ ਕਿੰਨੇ ਸਮੇਂ ਤੋਂ ਵਿਛੜੇ ਹੋਏ ਸਨ, ਇਸ ਬਾਰੇ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਇਸ ਪੂਰੀ ਪ੍ਰਕਿਰਿਆ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-  Birthright Citizenship ਰਹੇਗੀ ਬਰਕਰਾਰ !  ਅਦਾਲਤ ਨੇ ਟਰੰਪ ਦੇ ਫ਼ੈਸਲੇ 'ਤੇ ਲਾਈ ਰੋਕ

ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵਿੱਚ ਵ੍ਹਾਈਟ ਹਾਊਸ ਨੇ ਐਲਾਨ ਕੀਤਾ ਸੀ ਕਿ ਇਸ ਪਹਿਲਕਦਮੀ ਦੇ 5ਵੇਂ ਗੇੜ ਦੌਰਾਨ 5 ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਸੁਰੱਖਿਅਤ ਮਿਲਾਇਆ ਗਿਆ ਸੀ। ਉਸ ਸਮੇਂ ਵੀ ਮੇਲਾਨੀਆ ਟਰੰਪ ਨੇ ਕਿਹਾ ਸੀ ਕਿ ਉਹ ਅਤੇ ਉਨ੍ਹਾਂ ਦੇ ਨੁਮਾਇੰਦੇ ਰੂਸੀ ਅਤੇ ਯੂਕ੍ਰੇਨੀ ਅਧਿਕਾਰੀਆਂ ਨਾਲ ਲਗਾਤਾਰ ਕੰਮ ਕਰ ਰਹੇ ਹਨ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਅਤੇ ਭਾਈਚਾਰਿਆਂ ਵਿੱਚ ਵਾਪਸ ਭੇਜਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 
 ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

Vandana

Content Editor

Related News