ਮੈਲਬੌਰਨ ''ਚ ਇਕ ਘਰ ਨੂੰ ਲੱਗੀ ਅੱਗ

04/14/2018 9:59:43 AM

ਮੈਲਬੌਰਨ— ਆਸਟ੍ਰੇਲੀਆ ਵਿਚ ਇਨੀਂ ਦਿਨੀਂ ਅੱਗ ਲੱਗਣ ਦੀਆਂ ਕਈ ਘਟਨਾਵਾਂ ਵਾਪਰ ਰਹੀਆਂ ਹਨ। ਇਸ ਤਰ੍ਹਾਂ ਹੀ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ ਉਤਰੀ ਮੈਲਬੌਰਨ ਵਿਚ ਸਥਿਤ ਇਕ ਘਰ ਨੂੰ ਰਾਤ ਦੇ ਕਰੀਬ 8 ਵਜੇ ਅਚਾਨਕ ਹੀ ਭਿਆਨਕ ਅੱਗ ਲੱਗ ਗਈ, ਜਿਸ ਦੀ ਸੂਚਨਾ ਤੁਰੰਤ ਐਮਰਜੈਂਸੀ ਵਿਭਾਗ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਉਸ ਦੀਆਂ ਲਪਟਾਂ ਘਰ ਦੀ ਛੱਤ ਅਤੇ ਖਿੜਕੀਆਂ ਵਿਚੋਂ ਨਿਕਲ ਰਹੀਆਂ ਸਨ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਸਭ ਤੋਂ ਪਹਿਲਾਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਜਿਸ ਸਮੇਂ ਘਰ ਨੂੰ ਅੱਗ ਲੱਗੀ ਸੀ ਉਸ ਸਮੇਂ ਅੰਦਰ ਕੋਈ ਮੌਜੂਦ ਨਹੀਂ ਸੀ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਘਟਨਾ ਸਮੇਂ ਘਰ ਦਾ ਮਾਲਕ ਪਰਿਵਾਰ ਸਮੇਤ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ ਅਤੇ ਹੁਣ ਉਨ੍ਹਾਂ ਦੇ ਅੱਜ ਵਾਪਸ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।