ਬੈਂਡਿੰਗੋ ਸ਼ਹਿਰ ''ਚ ਸਜਾਇਆ ਗਿਆ ਨਗਰ ਕੀਰਤਨ, ਤਸਵੀਰਾਂ

Monday, Oct 21, 2019 - 04:01 PM (IST)

ਬੈਂਡਿੰਗੋ ਸ਼ਹਿਰ ''ਚ ਸਜਾਇਆ ਗਿਆ ਨਗਰ ਕੀਰਤਨ, ਤਸਵੀਰਾਂ

ਮੈਲਬੌਰਨ (ਮਨਦੀਪ ਸਿੰਘ ਸੈਣੀ)— ਬੀਤੇ ਦਿਨੀਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ ਵਿਕਟੋਰੀਆ ਸੂਬੇ ਦੇ ਸ਼ਹਿਰ ਬੈਂਡਿੰਗੋ ਵਿੱਚ ਸਜਾਇਆ ਗਿਆ।ਇਹ ਨਗਰ ਕੀਰਤਨ ਆਸਟ੍ਰੇਲੀਅਨ ਸਿੱਖ ਕੌਂਸਲ, ਸ੍ਰੀ ਗੁਰੂ ਸਿੰਘ ਸਭਾ ਬੈਂਡਿੰਗੋ, ਖਾਲਸਾ ਛਾਉਣੀ ਪਲ਼ੰਪਟਨ, ਸੂਬਾ ਸਰਕਾਰ ਅਤੇ ਗੁਰੂਦੁਆਰਾ ਸਾਹਿਬਾਨ ਦੇ ਸਹਿਯੋਗ ਨਾਲ ਸਜਾਇਆ ਗਿਆ, ਜਿਸ ਵਿੱਚ ਸਥਾਨਕ ਸੰਗਤਾਂ ਤੋਂ ਇਲਾਵਾ ਮੈਲਬੌਰਨ, ਸ਼ੈਪਰਟਨ ਅਤੇ ਸਵੈਨ ਹਿੱਲ ਇਲਾਕਿਆਂ ਤੋਂ ਸੰਗਤਾਂ ਨੇ ਹਾਜ਼ਰੀ ਭਰੀ।

PunjabKesari

ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਕੀਤੇ ਗਏ ਸਨ ਅਤੇ ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਵੱਲੋਂ ਕੀਤੀ ਗਈ।ਇਸ ਮੌਕੇ ਖਾਲਸਾਈ ਫੌਜਾਂ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ ਅਤੇ ਰਾਗੀ-ਢਾਡੀ ਜਥਿਆਂ ਵੱਲੋਂ ਸਿੱਖ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏ ਗਏ।

PunjabKesari

ਇਸ ਮੌਕੇ ਸੰਸਦ ਮੈਂਬਰ ਮੈਰੀ ਐਡਵਰਡਸ ਅਤੇ ਸਥਾਨਕ ਮੇਅਰ ਨੇ ਵੀ ਹਾਜ਼ਰੀ ਭਰੀ ਅਤੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਭੇਂਟ ਕੀਤੀ।ਇਸ ਨਗਰ ਕੀਰਤਨ ਵਿੱਚ ਵੱਖ-ਵੱਖ ਧਰਮਾਂ ਦੇ ਨੁੰਮਾਇੰਦਿਆਂ ਨੇ ਵੀ ਹਿੱਸਾ ਲਿਆ।


author

Vandana

Content Editor

Related News