ਮੈਲਬੌਰਨ 'ਚ ਵਾਪਰੇ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Thursday, Oct 29, 2020 - 08:01 AM (IST)

ਮੈਲਬੌਰਨ 'ਚ ਵਾਪਰੇ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਮੈਲਬੌਰਨ, (ਮਨਦੀਪ ਸਿੰਘ ਸੈਣੀ)- ਬੀਤੇ ਬੁੱਧਵਾਰ ਸ਼ਾਮ ਨੂੰ ਮੈਲਬੌਰਨ ਦੇ ਫੁੱਟਸਕ੍ਰੇਅ ਇਲਾਕੇ ਵਿਚ ਵਾਪਰੀ ਮੰਦਭਾਗੀ ਦੁਰਘਟਨਾ ਦੌਰਾਨ ਪੰਜਾਬੀ ਨੌਜਵਾਨ ਭੁਪਿੰਦਰ ਸਿੰਘ ਬੌਬੀ ਦੀ ਮੌਤ ਹੋ ਗਈ।ਇਹ ਹਾਦਸਾ ਉਦੋਂ ਵਾਪਰਿਆ ਜਦੋਂ ਬੌਬੀ ਆਪਣੀ ਡਿਊਟੀ ਖਤਮ ਕਰਕੇ ਮੋਟਰਸਾਈਕਲ 'ਤੇ ਵਾਪਸ ਘਰ ਨੂੰ ਜਾ ਰਿਹਾ ਸੀ ਅਚਾਨਕ ਸਾਹਮਣਿਓਂ ਆ ਰਹੇ ਤੇਜ਼ ਰਫਤਾਰ ਟਰੱਕ ਦੀ ਚਪੇਟ ਵਿਚ ਆ ਗਿਆ।
ਨੇੜੇ ਖੜ੍ਹੇ ਲੋਕਾਂ ਵਲੋਂ ਐਂਬੂਲੈਂਸ ਸੇਵਾਵਾਂ ਨੂੰ ਵੀ ਬੁਲਾਇਆ ਗਿਆ ਪਰ ਗੰਭੀਰ ਸੱਟਾਂ ਲੱਗੀਆਂ ਹੋਣ ਕਾਰਨ ਬੌਬੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੱਕ ਚਾਲਕ ਅਫਰੀਕਨ ਮੂਲ ਦਾ ਸੀ ਤੇ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਕੈਨੇਡਾ 'ਚ ਪੰਜਾਬੀ ਨੌਜਵਾਨ ਨੇ ਡਰਾਈਵਰ 'ਤੇ ਤਾਣੀ ਪਿਸਤੌਲ, ਪੁਲਸ ਨੇ ਕੀਤਾ ਗ੍ਰਿਫ਼ਤਾਰ
ਮ੍ਰਿਤਕ ਭੁਪਿੰਦਰ ਸਿੰਘ ਬੌਬੀ ਪੰਜਾਬ ਦੇ ਨਵਾਂ ਸ਼ਹਿਰ ਜ਼ਿਲ੍ਹੇ ਨਾਲ ਸੰਬੰਧਿਤ ਸੀ ਤੇ ਕਿੱਤੇ ਵਜੋਂ ਟਰੱਕ ਚਾਲਕ ਸੀ। ਭੁਪਿੰਦਰ ਸਿੰਘ ਮੈਲਬੋਰਨ ਦੇ ਪੱਛਮੀ ਇਲਾਕੇ ਟਾਰਨੇਟ ਦਾ ਵਸਨੀਕ ਸੀ ਤੇ ਆਪਣੇ ਪਿੱਛੇ 2 ਸਾਲ ਦੀ ਬੱਚੀ ਅਤੇ ਪਤਨੀ ਨੂੰ ਛੱਡ ਗਿਆ ਹੈ।ਜ਼ਿਕਰਯੋਗ ਹੈ ਕਿ ਇਸ ਮਹੀਨੇ ਵਿੱਚ ਵਾਪਰਨ ਵਾਲਾ ਇਹ ਦੂਜਾ ਹਾਦਸਾ ਹੈ ਜਿਸ ਵਿੱਚ ਪੰਜਾਬੀ ਨੌਜਵਾਨ ਨੇ ਆਪਣੀ ਜਾਨ ਗੁਵਾਈ ਹੋਵੇ। ਕੁਝ ਦਿਨ ਪਹਿਲਾਂ ਵੀ ਵਿਕਟੋਰੀਆ ਸੂਬੇ ਦੇ ਖੇਤਰੀ ਇਲਾਕੇ ਮਿਲਡੂਰਾ ਵਿੱਚ ਵਾਪਰੀ ਦੁਰਘਟਨਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਸੀ।ਪੰਜਾਬੀ ਭਾਈਚਾਰੇ ਵੱਲੋਂ ਇਸ ਅਚਨਚੇਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


author

Lalita Mam

Content Editor

Related News