ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ
Wednesday, Mar 25, 2026 - 05:02 PM (IST)
ਮੈਲਬੌਰਨ ਬ੍ਰਿਸਬੇਨ,ਸਿਡਨੀ (ਮਨਦੀਪ ਸਿੰਘ ਸੈਣੀ/ ਸੁਰਿੰਦਰ ਪਾਲ ਸਿੰਘ ਖੁਰਦ/ ਸਨੀ ਚਾਂਦਪੁਰੀ )- ਆਸਟ੍ਰੇਲੀਆ ਦੇ ਖੂਬਸੂਰਤ ਸ਼ਹਿਰ ਮੈਲਬੌਰਨ ਦੇ ਪਾਰਕਵਿਲੇ ਇਲਾਕੇ ਵਿੱਚ ਸਥਿਤ ਖੇਡ ਮੈਦਾਨਾਂ ਵਿੱਚ 3 ਤੋਂ 5 ਅਪ੍ਰੈਲ ਤੱਕ ਹੋਣ ਜਾ ਰਹੀਆਂ 38ਵੀਆਂ ਸਾਲਾਨਾ ਆਸਟ੍ਰੇਲ਼ੀਆ ਸਿੱਖ ਖੇਡਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।ਮੈਲਬੌਰਨ ਖੇਡ ਕਮੇਟੀ ਦੇ ਪ੍ਰਧਾਨ ਜਗਜੀਤ ਚੁੱਘਾ ਅਤੇ ਸਮੂਹ ਕਮੇਟੀ ਮੈਂਬਰਾਨ ਨੇ ਦੱਸਿਆਂ ਕਿ ਪਿਛਲੇ ਕਈ ਮਹੀਨਿਆਂ ਤੋਂ ਹੋ ਰਹੀ ਵਿਉਂਤਬੰਦੀ ਅਨੁਸਾਰ ਖੇਡਾਂ ਨੂੰ ਸਫਲ ਬਣਾਉਣ ਲਈ ਕੀਤੇ ਗਏ ਜ਼ਰੂਰੀ ਇੰਤਜ਼ਾਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਖੇਡਾਂ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਨਹੀ ਛੱਡੀ ਜਾਵੇਗੀ।ਖੇਡਾਂ ਨੂੰ ਸੰਪੂਰਨ ਰੂਪ ਵਿੱਚ ਨੇਪਰੇ ਚਾੜਨ ਲਈ ਆਸਟ੍ਰੇਲੀਆਈ ਸਰਕਾਰ, ਸਥਾਨਕ ਕੌਂਸਲ,ਪ੍ਰਸ਼ਾਸਨ, ਗੁਰੂ ਘਰਾਂ, ਖੇਡ ਕਲੱਬਾਂ ਅਤੇ ਸਿੱਖ ਭਾਈਚਾਰੇ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਕਬੱਡੀ, ਹਾਕੀ, ਫੁੱਟਬਾਲ, ਰੱਸ਼ਾਕਸ਼ੀ, ਕ੍ਰਿਕਟ, ਦੌੜਾਂ, ਵਾਲੀਬਾਲ, ਨੈੱਟਬਾਲ, ਟੈਨਿਸ,ਬੈਡਮਿੰਟਨ ਦੇ ਮੁਕਾਬਲੇ ਕਰਵਾਏ ਜਾਣਗੇ। ਤਿੰਨ ਦਿਨਾ ਤੱਕ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਆਸਟ੍ਰੇਲੀਆ, ਨਿਊਜ਼ੀਲੈਂਡ,ਮਲੇਸ਼ੀਆ, ਸਿੰਗਾਪੁਰ, ਇੰਡੋਨੇਸ਼ੀਆ ਮੁਲਕਾਂ ਦੇ ਤਕਰੀਬਨ 8000 ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ।ਖੇਡਾਂ ਦੌਰਾਨ ਕਰਵਾਏ ਜਾ ਰਹੇ ਸਿੱਖ ਫੋਰਮ ਵਿੱਚ ਪੰਜਾਬੀ ਭਾਈਚਾਰੇ ਦੇ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ,ਆਸਟ੍ਰੇਲੀਆ ਦੇ ਸੂਬਾਈ ਅਤੇ ਕੌਮੀ ਪੱਧਰ ਤੇ ਪੰਜਾਬੀਆਂ ਦੀ ਉਸਾਰੂ ਪ੍ਰਤੀਨਿਧਤਾ ਕਰਨ,ਆਸਟ੍ਰੇਲੀਆਈ ਸਕੂਲਾਂ ਵਿੱਚ ਪੰਜਾਬੀ ਬੋਲੀ ਦਾ ਮਿਆਰ, ਗੁਰੂ ਘਰਾਂ ਦੇ ਪ੍ਰਬੰਧਕੀ ਢਾਂਚੇ ਵਿੱਚ ਸੁਧਾਰ, ਨਸਲਵਾਦ ਸਮੇਤ ਕਈ ਮੁੱਦੇ ਵਿਚਾਰੇ ਜਾਣਗੇ।

ਪੜ੍ਹੋ ਇਹ ਅਹਿਮ ਖ਼ਬਰ-ਹੋ ਜਾਓ ਤਿਆਰ ! ਇਕ ਸਾਲ ਤੱਕ ਚੱਲ ਸਕਦੀ ਹੈ ਈਰਾਨ ਦੀ ਜੰਗ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
3 ਅਤੇ 4 ਅਪ੍ਰੈਲ ਨੂੰ ਹੋਣ ਵਾਲੀ ਸੱਭਿਆਚਾਰਕ ਸ਼ਾਮ ਵਿੱਚ ਗਿੱਧਾ, ਭੰਗੜਾ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।ਇਸ ਮੌਕੇ ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ, ਦਸਤਾਰ ਮੁਕਾਬਲੇ, ਪੁਸਤਕ ਪ੍ਰਦਰਸ਼ਨੀ ,ਪੰਜਾਬੀ ਸੱਭਿਆਚਾਰ, ਪੰਜਾਬੀ ਬੋਲੀ ਅਤੇ ਵਿਰਾਸਤੀ ਵਸਤਾਂ ਦੀ ਨੁਮਾਇਸ਼ ਵੀ ਲੋਕ ਖਿੱਚ ਦਾ ਕੇਂਦਰ ਹੋਵੇਗੀ ।ਈਸਟਰ ਦੀਆਂ ਛੁੱਟੀਆਂ ਹੋਣ ਕਾਰਨ ਇਸ ਖੇਡ ਮੇਲੇ ਵਿੱਚ ਵੱਖ-ਵੱਖ ਸ਼ਹਿਰਾਂ ਤੋਂ 1 ਲੱਖ ਦੇ ਕਰੀਬ ਖੇਡ ਪ੍ਰੇਮੀਆਂ ਦੇ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਹਨਾਂ ਖੇਡਾਂ ਲਈ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥੋਨੀ ਐਲਬਨੀਜ ਅਤੇ ਵਿਕਟੋਰੀਆ ਸੂਬੇ ਦੀ ਪ੍ਰੀਮੀਅਰ ਬੀਬੀ ਜਸਿੰਟਾ ਐੱਲਨ ਨੇ ਵੀ ਸਿੱਖ ਭਾਈਚਾਰੇ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਹਨ।
ਮੈਲਬੌਰਨ ਸਿੱਖ ਖੇਡ ਕਮੇਟੀ ਬਾਰੇ :
ਪ੍ਰਧਾਨ :ਜਗਜੀਤ ਚੁੱਗਾ ,
ਸਕੱਤਰ ਉਦੇਸ਼ ਵਿਰਦੀ,
ਖੇਡਾਂ ਦੇ ਮਹਿਕਮੇ ਦੇ ਮੁਖੀ ਮਨਦੀਪ ਜੌਹਲ,
ਖਜਾਨਾ ਮੰਤਰੀ :ਗੁਰਦੀਪ ਸਿੰਘ ਦਿਓਲ ਅਤੇ ਮਨਜੋਤ ਸਿੰਘ
ਸੀਨੀਅਰ ਉਪ ਪ੍ਰਧਾਨ ਰੁਪਿੰਦਰ ਬਰਾੜ , ਉੱਪ ਪ੍ਰਧਾਨ ਗੁਰਪ੍ਰੀਤ ਸ਼ੋਕਰ, ਕੁਲਵੰਤ ਸਿੰਘ ਅਤੇ ਅਰਸ਼ਦੀਪ ਸਿੰਘ
ਮਹਿਲਾ ਵਿੰਗ ਦੇ ਮੁਖੀ: ਸੰਦੀਪ ਕੌਰ ਅਤੇ ਮਾਰਨੀ ਸਿੱਧੂ
ਕਮੇਟੀ ਮੈਂਬਰ : ਵਿਨਕੋ ਸਿੰਘ,ਹਰਜਿੰਦਰ ਸਿੰਘ ਅਟਵਾਲ ਅਤੇ ਕਮਲ ਮਾਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
