ਵੱਡੀ ਖ਼ਬਰ; ਲਹਿੰਦੇ ਪੰਜਾਬ 'ਚ ਗ਼ਰੀਬੀ ਤੋਂ ਤੰਗ ਵਿਅਕਤੀ ਨੇ ਪਤਨੀ ਤੇ 7 ਮਾਸੂਮ ਬੱਚਿਆਂ ਨੂੰ ਕੁਹਾੜੀ ਨਾਲ ਵੱਢਿਆ
Friday, Apr 12, 2024 - 10:33 AM (IST)
ਲਾਹੌਰ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੀਰਵਾਰ ਨੂੰ ਗ਼ਰੀਬੀ ਤੋਂ ਤੰਗ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ 7 ਨਾਬਾਲਗ ਬੱਚਿਆਂ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਪੇਸ਼ੇ ਤੋਂ ਮਜ਼ਦੂਰ ਸੱਜਾਦ ਖੋਖਰ ਨੇ ਮੁਜ਼ੱਫਰਗੜ੍ਹ ਜ਼ਿਲ੍ਹੇ ਦੇ ਅਲੀਪੁਰ ਵਿੱਚ ਆਪਣੀ 42 ਸਾਲਾ ਪਤਨੀ ਕੌਸਰ ਅਤੇ 7 ਬੱਚਿਆਂ - 4 ਧੀਆਂ ਅਤੇ 3 ਪੁੱਤਰ, ਜਿਨ੍ਹਾਂ ਦੀ ਉਮਰ 8 ਮਹੀਨੇ ਤੋਂ 10 ਸਾਲ ਦੇ ਵਿਚਕਾਰ ਹੈ - 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਲੇਬਰ ਪਾਰਟੀ ਨੇ ਵਿੰਡਸਰ ਦੇ ਬ੍ਰਿਟਿਸ਼ ਰਾਇਲ ਚੋਣ ਹਲਕੇ ਤੋਂ ਪਵਿੱਤਰ ਕੌਰ ਨੂੰ ਬਣਾਇਆ ਉਮੀਦਵਾਰ
ਪੁਲਸ ਨੇ ਦੱਸਿਆ ਕਿ ਦੋਸ਼ੀ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਦਾ ਆਪਣੀ ਪਤਨੀ ਨਾਲ ਅਕਸਰ ਝਗੜਾ ਰਹਿੰਦਾ ਸੀ। ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਕਿਹਾ ਕਿ ਸ਼ੱਕੀ ਨੇ ਆਪਣਾ ਜੁਰਮ ਕਬੂਲ ਕਰਦੇ ਹੋਏ ਦਾਅਵਾ ਕੀਤਾ ਕਿ ਉਸਨੇ ਇਹ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਉਹ ਆਪਣੇ ਬੱਚਿਆਂ ਨੂੰ ਹੋਰ ਭੋਜਨ ਨਹੀਂ ਦੇ ਸਕਦਾ ਸੀ। ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਮਾਸੂਮ ਬੱਚਿਆਂ ਦੇ ਕਤਲ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੁਲਸ ਦੇ ਇੰਸਪੈਕਟਰ ਜਨਰਲ ਤੋਂ ਰਿਪੋਰਟ ਮੰਗੀ ਹੈ।
ਇਹ ਵੀ ਪੜ੍ਹੋ: ਨਿੱਝਰ ਦੇ ਕਤਲ 'ਤੇ ਮੁੜ ਬੋਲੇ ਜਸਟਿਨ ਟਰੂਡੋ; ਘੱਟ ਗਿਣਤੀਆਂ ਨਾਲ ਹਮੇਸ਼ਾ ਖੜ੍ਹਾ ਹੈ ਕੈਨੇਡਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।