ਬ੍ਰਿਟੇਨ ''ਚ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦੈ ਪਾਰਾ
Sunday, Jul 17, 2022 - 01:22 AM (IST)
ਲੰਡਨ-ਬ੍ਰਿਟੇਨ 'ਚ ਮੌਸਮ ਵਿਭਾਗ ਵੱਲੋਂ 'ਰੈੱਡ ਅਲਰਟ' ਜਾਰੀ ਕੀਤਾ ਗਿਆ ਹੈ ਜਿਸ ਦੇ ਮੱਦੇਨਜ਼ਰ ਸਰਕਾਰ ਅਗਲੇ ਹਫ਼ਤੇ ਪੈਣ ਵਾਲੀ ਭਿਆਨਕ ਗਰਮੀ ਨਾਲ ਨਜਿੱਠਣ ਦੇ ਉਪਾਵਾਂ 'ਤੇ ਚਰਚਾ ਕਰਨ ਲਈ ਸ਼ਨੀਵਾਰ ਨੂੰ ਇਕ ਐਮਰਜੈਂਸੀ ਬੈਠਕ ਕਰ ਰਹੀ ਹੈ। ਬ੍ਰਿਟੇਨ ਦੇ ਮੌਸਮ ਵਿਗਿਆਨ ਵਿਭਾਗ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 'ਰੈੱਡ ਅਲਰਟ' ਤਹਿਤ ਇੰਗਲੈਂਡ ਦੇ ਜ਼ਿਆਦਾਤਰ ਹਿੱਸਿਆਂ 'ਚ ਅਗਲੇ ਸੋਮਵਾਰ ਅਤੇ ਮੰਗਲਵਾਰ ਨੂੰ ਪਹਿਲੀ ਵਾਰ ਜ਼ਿਆਦਾਤਰ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਚਿਤਾਵਨੀ ਦਿੱਤੀ ਗਈ ਹੈ ਜਿਸ ਨਾਲ ਸਿਹਤਮੰਦ ਲੋਕਾਂ ਦੇ ਗੰਭੀਰ ਰੂਪ ਨਾਲ ਬੀਮਾਰ ਪੈਣ ਅਤੇ ਇਥੇ ਤੱਕ ਕਿ ਮੌਤ ਦਾ ਸ਼ਿਕਾਰ ਹੋਣ ਦਾ ਖਤਰਾ ਹੈ।
ਇਹ ਵੀ ਪੜ੍ਹੋ : ਅਮਰੀਕਾ ਪੱਛਮੀ ਏਸ਼ੀਆ ਨੂੰ ਅਲੱਗ-ਥਲੱਗ ਨਹੀਂ ਛੱਡੇਗਾ : ਬਾਈਡੇਨ
ਬ੍ਰਿਟੇਨ ਦੇ ਮੌਸਮ ਦੇ ਜਾਣੇ-ਪਛਾਣੇ ਇਤਿਹਾਸ 'ਚ ਸਭ ਤੋਂ ਭਿਆਨਕ ਗਰਮੀ ਸਾਲ 2019 'ਚ ਪਈ ਸੀ ਜਦ ਪਾਰਾ 38.7 ਡਿਗਲੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਟਰਾਂਸਪੋਰਟ ਵਿਭਾਗ ਨੇ ਰੇਲ ਅਤੇ ਸਬਵੇ ਯਾਤਰੀਆਂ ਨੂੰ ਜ਼ਰੂਰੀ ਨਾ ਹੋਣ 'ਤੇ ਯਾਤਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਹੈ। ਬੱਚਿਆਂ ਅਤੇ ਬਜ਼ੁਰਗਾਂ ਦੇ ਗਰਮੀ ਦੇ ਮਾੜੇ ਪ੍ਰਭਾਵਾਂ ਦੇ ਪ੍ਰਤੀ ਜ਼ਿਆਦਾ ਸੰਵੇਦਨਸ਼ੀਲ ਹੋਣ ਦੇ ਮੱਦੇਨਜ਼ਰ ਸਕੂਲਾਂ ਅਤੇ ਹਸਪਤਾਲਾਂ ਨੂੰ ਉਨ੍ਹਾਂ ਦਾ ਜ਼ਿਆਦਾ ਧਿਆਨ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਬ੍ਰਿਟੇਨ 'ਚ ਇਹ ਅਲਰਟ ਅਜਿਹੇ ਸਮੇਂ 'ਚ ਜਾਰੀ ਕੀਤਾ ਗਿਆ ਹੈ ਜਦ ਵਿਗਿਆਨੀਆਂ ਦਾ ਕਹਿਣਾ ਹੈ ਕਿ ਜਲਵਾਯੂ ਪਰਿਵਰਤਨ ਦੇ ਚੱਲਦੇ ਦੇਸ਼ 'ਚ ਲੂ ਚੱਲਣ ਦਾ ਖ਼ਦਸ਼ਾ ਵਧ ਗਿਆ ਹੈ।
ਇਹ ਵੀ ਪੜ੍ਹੋ :ਪਾਕਿਸਤਾਨ 'ਚ ਸੁਰੱਖਿਆ ਮੁਲਾਜ਼ਮਾਂ 'ਤੇ ਹਮਲੇ, 4 ਲੋਕਾਂ ਦੀ ਹੋਈ ਮੌਤ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ