ਅਮਰੀਕੀ ਕੋਸ਼ਿਸ਼ਾਂ ਨੂੰ ਨੁਕਸਾਨ ਪਹੁੰਚਾ ਰਿਹੈ ਰੂਸ: ਟਰੰਪ

10/26/2017 12:32:39 PM

ਵਾਸ਼ਿੰਗਟਨ(ਭਾਸ਼ਾ)— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉੱਤਰੀ ਕੋਰੀਆ ਦੇ ਪਰਮਾਣੂ ਮੁੱਦੇ ਉੱਤੇ ਰੂਸ ਅਮਰੀਕੀ ਕੋਸ਼ਿਸ਼ਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਜਦੋਂ ਕਿ ਚੀਨ ਇਸ ਵਿਚ ਮਦਦਗਾਰ ਸਾਬਤ ਹੋ ਰਿਹਾ ਹੈ। ਟਰੰਪ ਨੇ ਇਕ ਇੰਟਰਵਿਊ ਵਿਚ ਬੁੱਧਵਾਰ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਦੇਸ਼ ਦਾ ਰੂਸ ਨਾਲ ਸਬੰਧ ਚੰਗਾ ਹੋਵੇ ਤਾਂ ਉੱਤਰੀ ਕੋਰੀਆ ਦੇ ਮੁੱਦੇ ਨੂੰ ਆਸਾਨੀ ਨਾਲ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉੱਤਰੀ ਕੋਰੀਆ ਦੇ ਮੁੱਦੇ ਉੱਤੇ ਚੀਨ ਸਾਡੀ ਮਦਦ ਕਰ ਰਿਹਾ ਹੈ ਪਰ ਰੂਸ ਵੱਖ ਰਸਤੇ ਉੱਤੇ ਹੈ। ਉਨ੍ਹਾਂ ਕਿਹਾ ਕਿ ਰੂਸ ਦੇ ਵੱਖ ਰਸਤੇ ਉੱਤੇ ਚੱਲਣ ਕਾਰਨ ਸਾਡੀਆਂ ਕੋਸ਼ਿਸ਼ਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। 
ਜ਼ਿਕਰਯੋਗ ਹੈ ਕਿ ਦੱਖਣੀ ਕੋਰੀਆ, ਜਾਪਾਨ ਅਤੇ ਅਮਰੀਕਾ ਨੇ ਮੰਗਲਵਾਰ ਨੂੰ ਇਕ ਸੰਯੁਕਤ ਮਿਜ਼ਾਇਲ ਚਿਤਾਵਨੀ ਅਭਿਆਸ ਦੀ ਸ਼ੁਰੂਆਤ ਕੀਤੀ ਹੈ। ਇਹ ਅਭਿਆਸ ਉੱਤਰੀ ਕੋਰੀਆ ਵੱਲੋਂ ਹਮਲੇ ਕੀਤੇ ਜਾਣ ਦੀ ਸਥਿਤੀ ਵਿਚ ਮਿਜ਼ਾਇਲਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਨਸ਼ਟ ਕਰਨ ਵਿਚ ਮਦਦ ਕਰੇਗਾ।


Related News