ਮੈਕਸੀਕੋ ''ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹਜ਼ਾਰ ਦੇ ਪਾਰ

Thursday, May 21, 2020 - 12:48 PM (IST)

ਮੈਕਸੀਕੋ ''ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹਜ਼ਾਰ ਦੇ ਪਾਰ

ਮੈਕਸੀਕੋ ਸਿਟੀ (ਵਾਰਤਾ) : ਮੈਕਸੀਕੋ ਵਿਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ 19) ਨਾਲ ਮਰਨ ਵਾਲਿਆਂ ਦੀ ਗਿਣਤੀ 6 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਮੈਕਸੀਕੋ ਦੇ ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ ਹੈ।

ਮੰਤਰਾਲਾ ਦੇ ਨਿਦੇਸ਼ਕ (ਮਹਾਮਾਰੀ ਵਿਗਿਆਨ) ਨੇ ਟਵਿੱਟਰ 'ਤੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ 424 ਲੋਕਾਂ ਦੀ ਇਸ ਬੀਮਾਰੀ ਨਾਲ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਕੁੱਲ ਮ੍ਰਿਤਕਾਂ ਦੀ ਗਿਣਤੀ 6090 ਹੋ ਗਈ। ਇਸੇ ਮਿਆਦ ਵਿਚ ਕੋਰੋਨਾ ਦੇ 2248 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ ਹੁਣ ਤੱਕ 56,594 ਲੋਕ ਇਸ ਬੀਮਾਰੀ ਨਾਲ ਪੀੜਤ ਹਨ । ਮੈਕਸੀਕੋ ਵਿਚ ਕੋਰੋਨਾ ਦਾ ਸਭ ਤੋਂ ਪਹਿਲਾ ਮਾਮਲਾ ਪਿਛਲੀ 28 ਫਰਵਰੀ ਨੂੰ ਦਰਜ ਕੀਤਾ ਗਿਆ ਸੀ।


author

cherry

Content Editor

Related News