ਮੈਕਸੀਕੋ ''ਚ ਕੋਰੋਨਾ ਨਾਲ 544 ਹੋਰ ਮਰੀਜ਼ਾਂ ਦੀ ਮੌਤ
Saturday, Jun 13, 2020 - 04:41 PM (IST)
ਮੈਕਸੀਕੋ ਸਿਟੀ (ਵਾਰਤਾ) : ਮੈਕਸੀਕੋ ਵਿਚ ਪਿਛਲੇ 24 ਘੰਟਿਆਂ ਦੌਰਾਨ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨਾਲ 544 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 16,448 ਤੱਕ ਪਹੁੰਚ ਗਈ। ਸਿਹਤ ਮੰਤਰਾਲਾ ਵਿਚ ਮਹਾਮਾਰੀ ਵਿਗਿਆਨ ਨਿਦੇਸ਼ਕ ਜੋਸ ਲੁਈ ਅਲੋਮਿਆ ਨੇ ਅੱਜ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਕੋਰੋਨਾ ਨਾਲ ਪੀੜਤ 5,222 ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਇਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 139,196 ਪਹੁੰਚ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਲੈਟਿਨ ਅਮਰੀਕੀ ਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ 4,790 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ ਅਤੇ 587 ਮਰੀਜ਼ਾਂ ਦੀ ਇਸ ਵਾਇਰਸ ਨਾਲ ਮੌਤ ਹੋ ਗਈ ਸੀ। ਜਾਨ ਹਾਪਕਿੰਸ ਯੂਨੀਵਰਸਿਟੀ ਅਨੁਸਾਰ ਵਿਸ਼ਵ ਸਿਹਤ ਸੰਗਠਨ ਨੇ 11 ਮਾਰਚ ਨੂੰ ਕੋਵਿਡ-19 ਨੂੰ ਮਹਾਮਾਰੀ ਘੋਸ਼ਿਤ ਕੀਤਾ ਸੀ। ਵਿਸ਼ਵ ਵਿਚ ਉਦੋਂ ਤੋਂ ਲੈ ਕੇ ਅੱਜ ਤੱਕ 76 ਲੱਖ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹੋਏ ਹਨ ਅਤੇ ਚਾਰ 4 ਲੱਖ 25 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਇਸ ਵਾਇਰਸ ਨਾਲ ਮੌਤ ਹੋ ਗਈ ਹੈ।