ਮੈਕਸੀਕੋ ''ਚ ਕ੍ਰਿਸਮਸ ਵਾਲੇ ਦਿਨ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ

Thursday, Dec 27, 2018 - 10:26 AM (IST)

ਮੈਕਸੀਕੋ ''ਚ ਕ੍ਰਿਸਮਸ ਵਾਲੇ ਦਿਨ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ

ਮੈਕਸੀਕੋ ਸਿਟੀ (ਭਾਸ਼ਾ)— ਮੈਕਸੀਕੋ ਦੇ ਅਕਾਪਾਲਕੋ ਸ਼ਹਿਰ 'ਚ ਕ੍ਰਿਸਮਸ ਵਾਲੇ ਦਿਨ ਹੋਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਗਈ, ਜਿਸ 'ਚ ਇਕ ਬੱਚਾ ਵੀ ਸ਼ਾਮਲ ਹੈ। ਪੁਲਸ ਨੇ ਬੁੱਧਵਾਰ ਨੂੰ ਕਿਹਾ ਕਿ ਇਕ ਸਾਲ ਦੇ ਇਕ ਬੱਚੇ ਅਤੇ 3 ਹੋਰ ਲੋਕਾਂ ਦੀਆਂ ਲਾਸ਼ਾਂ ਐਬਰੋਲੇਟਾਸ ਦੇ ਨੇੜੇ ਇਕ ਘਰ ਕੋਲੋਂ ਮਿਲੀਆਂ।

ਹਮਲੇ 'ਚ ਜ਼ਖਮੀ ਇਕ ਵਿਅਕਤੀ ਨੂੰ ਇਕ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਦੇ ਸਿਰ 'ਚ ਗੋਲੀ ਲੱਗੀ ਹੈ। ਚਸ਼ਮਦੀਦਾਂ ਨੇ ਪੁਲਸ ਨੂੰ ਦੱਸਿਆ ਕਿ ਗੋਲੀਬਾਰੀ ਦੇ ਸ਼ਿਕਾਰ ਹੋਏ ਲੋਕ ਘਰ ਦੇ ਬਾਹਰ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਟੈਕਸੀ 'ਚ ਆਏ ਹਥਿਆਰਬੰਦ ਲੋਕਾਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ।


Related News