ਪ੍ਰਵਾਸੀਆਂ ਦੀ ਵਧੀ ਮੁਸ਼ਕਲ, ਅਮਰੀਕਾ 'ਚ ਗੈਰ-ਕਾਨੂੰਨੀ ਦਾਖਲੇ ਨੂੰ ਰੋਕਣ 'ਤੇ ਮੈਕਸੀਕੋ ਸਹਿਮਤ
Thursday, Nov 28, 2024 - 10:34 AM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਪ੍ਰਵਾਸੀਆਂ ਦੇ ਗੈਰ ਕਾਨੂੰਨੀ ਦਾਖਲੇ ਨੂੰ ਰੋਕਣ ਦੇ ਫ਼ੈਸਲੇ ਨੂੰ ਮੈਕਸੀਕੋ ਦਾ ਸਮਰਥਨ ਮਿਲ ਗਿਆ ਹੈ। ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕੀ ਸਰਹੱਦ ਵਿਚ ਪ੍ਰਵਾਸੀਆਂ ਦੇ ਗੈਰ-ਕਾਨੂੰਨੀ ਪ੍ਰਵੇਸ਼ ਨੂੰ ਤੁਰੰਤ ਰੋਕਣ ਲਈ ਮੈਕਸੀਕੋ ਸਹਿਮਤ ਹੋ ਗਿਆ ਹੈ। ਇਹ ਬਿਆਨ ਟਰੰਪ ਵੱਲੋਂ ਮੈਕਸੀਕੋ ਅਤੇ ਕੈਨੇਡਾ ਤੋਂ ਹੋਣ ਵਾਲੇ ਸਾਰੇ ਆਯਾਤ 'ਤੇ 25 ਫੀਸਦੀ ਟੈਕਸ ਲਗਾਉਣ ਦੇ ਐਲਾਨ ਤੋਂ ਬਾਅਦ ਆਇਆ ਹੈ। ਇਨ੍ਹਾਂ ਦੇਸ਼ਾਂ ਨੇ ਅਮਰੀਕਾ ਵਿਚ ਪ੍ਰਵਾਸੀਆਂ ਦੇ ਗੈਰ-ਕਾਨੂੰਨੀ ਪ੍ਰਵੇਸ਼ ਨੂੰ ਰੋਕਣ ਵਿਚ ਅਸਮਰੱਥਾ ਪ੍ਰਗਟਾਈ ਸੀ।
ਪੜ੍ਹੋ ਇਹ ਅਹਿਮ ਖ਼ਬਰ-Canada ਨਾਲ ਤਣਾਅ ਦੇ ਚੱਲਦਿਆਂ ਪੰਜਾਬੀਆਂ ਦੀ ਵਧੀ ਮੁਸ਼ਕਲ
ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ' 'ਤੇ ਇਕ ਪੋਸਟ 'ਚ ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਪਾਰਡੋ ਨਾਲ ਉਸਾਰੂ ਫੋਨ 'ਤੇ ਗੱਲਬਾਤ ਹੋਈ। ਟਰੰਪ ਨੇ ਪੋਸਟ ਵਿੱਚ ਕਿਹਾ, "ਮੈਕਸੀਕੋ ਆਪਣੇ ਲੋਕਾਂ ਨੂੰ ਸਾਡੀ ਦੱਖਣੀ ਸਰਹੱਦ ਪਾਰ ਕਰਨ ਤੋਂ ਰੋਕਣ ਲਈ ਤੁਰੰਤ ਕਾਰਵਾਈ ਕਰੇਗਾ।" ਇਸ ਨਾਲ ਅਮਰੀਕਾ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿਚ ਕਾਫੀ ਮਦਦ ਮਿਲੇਗੀ।'' ਉਨ੍ਹਾਂ ਕਿਹਾ, ''ਹਾਲ ਹੀ ਵਿਚ ਮੈਕਸੀਕੋ ਦੀ ਨਵੀਂ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਪਾਰਡੋ ਨਾਲ ਬਹੁਤ ਫਲਦਾਇਕ ਗੱਲਬਾਤ ਹੋਈ। ਉਨ੍ਹਾਂ ਨੇ ਮੈਕਸੀਕੋ ਰਾਹੀਂ ਅਮਰੀਕਾ 'ਚ ਗੈਰ-ਕਾਨੂੰਨੀ ਪ੍ਰਵੇਸ਼ ਨੂੰ ਰੋਕਣ 'ਤੇ ਸਹਿਮਤੀ ਜਤਾਈ ਹੈ, ਜਿਸ ਨਾਲ ਅਮਰੀਕਾ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਦੇ ਉਪਾਵਾਂ 'ਤੇ ਵੀ ਗੱਲਬਾਤ ਹੋਈ। ਟਰੰਪ ਨੇ ਸੋਮਵਾਰ ਨੂੰ ਇਕ ਪੋਸਟ ਵਿਚ ਕਿਹਾ ਕਿ ਉਹ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਉਪਾਅ ਵਜੋਂ ਕੈਨੇਡਾ ਅਤੇ ਮੈਕਸੀਕੋ ਤੋਂ ਦਰਾਮਦ 'ਤੇ 25 ਪ੍ਰਤੀਸ਼ਤ ਟੈਕਸ ਲਗਾਉਣ ਦੇ ਕਾਰਜਕਾਰੀ ਆਦੇਸ਼ 'ਤੇ ਦਸਤਖ਼ਤ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।