ਮੈਕਸੀਕੋ 'ਚ ਵੱਡੀ ਵਾਰਦਾਤ: ਪਾਰਟੀ 'ਚ ਬੰਦੂਕਧਾਰੀਆਂ ਨੇ ਚਲਾਈਆਂ ਗੋਲੀਆਂ, 6 ਲੋਕਾਂ ਦੀ ਮੌਤ

Saturday, Dec 30, 2023 - 04:57 PM (IST)

ਮੈਕਸੀਕੋ 'ਚ ਵੱਡੀ ਵਾਰਦਾਤ: ਪਾਰਟੀ 'ਚ ਬੰਦੂਕਧਾਰੀਆਂ ਨੇ ਚਲਾਈਆਂ ਗੋਲੀਆਂ, 6 ਲੋਕਾਂ ਦੀ ਮੌਤ

ਮੈਕਸੀਕੋ ਸਿਟੀ (ਭਾਸ਼ਾ) - ਉੱਤਰੀ ਮੈਕਸੀਕੋ ਵਿੱਚ ਬੀਤੇ ਦਿਨ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਤਿੰਨ ਬੰਦੂਕਧਾਰੀਆਂ ਨੇ ਚੱਲ ਰਹੀ ਇਕ ਪਾਰਟੀ ਵਿਚ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ 26 ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚੋਂ ਦੋ ਦੀ ਉਮਰ 18 ਸਾਲ ਤੋਂ ਘੱਟ ਸੀ ਅਤੇ ਜ਼ਖ਼ਮੀਆਂ ਵਿੱਚ ਪੰਜ ਬੱਚੇ ਸ਼ਾਮਲ ਹਨ।

ਇਹ ਵੀ ਪੜ੍ਹੋ - ਗਾਹਕਾਂ ਲਈ ਖ਼ਾਸ ਖ਼ਬਰ: ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੇ ਰੇਟ

ਦੱਸ ਦੇਈਏ ਕਿ ਫਾਇਰਿੰਗ ਕਾਰਨ ਜ਼ਖ਼ਮੀ ਹੋਏ ਲੋਕਾਂ ਨੂੰ ਸਥਾਨਕ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ 4 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਦਕਿ 13 ਹੋਰਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਇਸਰਹੱਦੀ ਰਾਜ ਸੋਨੋਰਾ ਦੇ ਵਕੀਲਾਂ ਨੇ ਕਿਹਾ ਕਿ ਬੰਦੂਕਧਾਰੀਆਂ ਵਲੋਂ ਇਹ ਹਮਲਾ ਸਿਉਦਾਦ ਓਬਰੇਗਨ ਸ਼ਹਿਰ ਵਿੱਚ ਇੱਕ ਪਾਰਟੀ ਦੌਰਾਨ ਕੀਤਾ ਗਿਆ, ਜਿੱਥੇ ਇੱਕ ਗਰੋਹ ਦੇ ਮੈਂਬਰ ਦਾ ਸ਼ੱਕ ਸੀ। 

ਇਹ ਵੀ ਪੜ੍ਹੋ - Year Ender 2023: ਇਸ ਸਾਲ ਲੋਕਾਂ ਨੂੰ ਜਾਣੋ ਕਿਹੜੀਆਂ ਬੀਮਾਰੀਆਂ ਦਾ ਸਭ ਤੋਂ ਵੱਧ ਰਿਹਾ 'ਖ਼ਤਰਾ'

ਮੰਨਿਆ ਜਾ ਰਿਹਾ ਹੈ ਕਿ ਤਿੰਨ ਬੰਦੂਕਧਾਰੀਆਂ ਨੇ ਹਮਲਾ ਕੀਤਾ ਪਰ ਪਾਰਟੀ 'ਚ ਉਨ੍ਹਾਂ ਦਾ ਚੌਥਾ ਸਾਥੀ ਮੌਜੂਦ ਸੀ। ਹਮਲੇ ਦੌਰਾਨ ਲੋੜੀਂਦੇ ਗਿਰੋਹ ਦੇ ਮੈਂਬਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮਾਰਿਆ ਗਿਆ। ਹਮਲੇ ਤੋਂ ਬਾਅਦ ਬੰਦੂਕਧਾਰੀ ਫ਼ਰਾਰ ਹੋ ਗਏ। ਸਨੋਰਾ 'ਚ ਨਸ਼ਾ ਤਸਕਰੀ ਕਰਨ ਵਾਲੇ ਕਈ ਗਿਰੋਹ ਸਰਗਰਮ ਹਨ ਅਤੇ ਇਨ੍ਹਾਂ ਵਿਚਕਾਰ ਸਰਦਾਰੀ ਦੀ ਲੜਾਈ 'ਚ ਅਕਸਰ ਖੂਨ-ਖਰਾਬਾ ਹੁੰਦਾ ਰਹਿੰਦਾ ਹੈ।

ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਇੰਨੇ ਰੁਪਏ ਘਟ ਸਕਦੀ ਹੈ ਕੀਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News