ਮੈਕਸੀਕੋ ਦੇ ਸਿਟੀ ਹਾਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਮੇਅਰ ਸਮੇਤ 18 ਲੋਕਾਂ ਦੀ ਮੌਤ
Thursday, Oct 06, 2022 - 09:21 AM (IST)
ਇੰਟਰਨੈਸ਼ਨਲ ਡੈਸਕ : ਮੈਕਸੀਕੋ 'ਚ ਅੰਨ੍ਹੇਵਾਹ ਫਾਇਰਿੰਗ ਕੀਤੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ 18 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦੋਂ ਕਿ ਕੁੱਝ ਲੋਕ ਜ਼ਖਮੀ ਹੋਏ ਹਨ। ਮਾਰੇ ਗਏ ਲੋਕਾਂ 'ਚ ਮੇਅਰ ਵੀ ਸ਼ਾਮਲ ਹਨ। ਇਹ ਘਟਨਾ ਸਾਊਥ-ਵੈਸਟ ਮੈਕਸੀਕੋ ਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਦੁਸਹਿਰੇ ਤੋਂ ਪਹਿਲਾਂ ਹੀ 'ਦਹਿਨ', ਮੇਘਨਾਥ ਦੇ ਪੁਤਲੇ ਨੂੰ ਲਾ ਦਿੱਤੀ ਅੱਗ
ਇੱਥੇ ਇਕ ਸਿਟੀ ਹਾਲ ਅਤੇ ਉਸ ਦੇ ਕੋਲ ਸਥਿਤ ਘਰ ਨੇੜੇ ਫਾਇਰਿੰਗ ਹੋਈ ਹੈ। ਜਾਣਕਾਰੀ ਮੁਤਾਬਕ ਸੰਗਠਿਤ ਅਪਰਾਧ ਨਾਲ ਜੁੜੇ ਬੰਦੂਕਧਾਰੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਘਟਨਾਕ੍ਰਮ ਦੀਆਂ ਕੁੱਝ ਤਸਵੀਰਾਂ ਅਤੇ ਵੀਡੀਓ ਵੀ ਸਾਹਮਣੇ ਆਏ ਹਨ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਮੋਰਚਾ ਸੰਭਾਲਿਆ। ਅਧਿਕਾਰੀਆਂ ਮੁਤਾਬਕ ਇਹ ਕੋਈ ਅੱਤਵਾਦੀ ਹਮਲਾ ਨਹੀਂ, ਸਗੋਂ ਸਥਾਨਕ ਅਪਰਾਧੀਆਂ ਦੀ ਹਰਕਤ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ