ਮੈਕਸੀਕੋ ''ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 5 ਹਜ਼ਾਰ ਤੋਂ ਪਾਰ
Sunday, May 17, 2020 - 01:41 PM (IST)

ਮੈਕਸੀਕੋ ਸਿਟੀ- ਮੈਕਸੀਕੋ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਵੱਧ ਹੋ ਗਈ ਹੈ। ਇੱਥੇ ਅਗਲੇ ਹਫਤੇ ਤੋਂ ਪਾਬੰਦੀਆਂ ਵਿਚ ਢਿੱਲ ਦਿੱਤੀ ਜਾਣੀ ਹੈ। ਮੈਕਸੀਕੋ ਦੇ ਉਪ ਸਿਹਤ ਮੰਤਰੀ ਹੁਗੋ ਲੋਪੇਜ਼ ਗੈਟੇਲ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਵਿਚ ਕਿਹਾ,' 'ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 5,045 ਹੋ ਗਈ ਹੈ ਅਤੇ 535 ਸ਼ੱਕੀ ਮਾਮਲਿਆਂ ਦੀ ਜਾਂਚ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਗੈਟੇਲ ਨੇ ਕਿਹਾ ਕਿ ਮੈਕਸੀਕੋ ਵਿਚ 24 ਘੰਟਿਆਂ ਦੌਰਾਨ 2,112 ਨਵੇਂ ਮਾਮਲੇ ਸਾਹਮਣੇ ਆਏ ਅਤੇ 278 ਮੌਤਾਂ ਦੀ ਪੁਸ਼ਟੀ ਹੋਈ ਹੈ। ਕੋਰੋਨਾ ਵਾਇਰਸ ਦੇ 443 ਕਿਰਿਆਸ਼ੀਲ ਮਾਮਲਿਆਂ ਨਾਲ ਅਜਿਹੇ ਮਾਮਲਿਆਂ ਦੀ ਗਿਣਤੀ 10,681 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿਚ ਮਹਾਂਮਾਰੀ ਫੈਲਣ ਦੀ ਸ਼ੁਰੂਆਤ ਤੋਂ ਸ਼ੁੱਕਰਵਾਰ ਨੂੰ ਇਕ ਦਿਨ ਵਿੱਚ ਸਭ ਤੋਂ ਵੱਧ 2,437 ਨਵੇਂ ਮਾਮਲੇ ਸਾਹਮਣੇ ਆਏ ਅਤੇ 290 ਲੋਕਾਂ ਦੀ ਮੌਤ ਹੋ ਗਈ। ਮੰਤਰਾਲੇ ਮੁਤਾਬਕ ਦੇਸ਼ ਵਿਚ ਇਸ ਸਮੇਂ ਮਹਾਂਮਾਰੀ ਆਪਣੇ ਸਿਖਰ 'ਤੇ ਹੈ ਅਤੇ ਅਗਲੇ ਹਫਤੇ ਤੋਂ ਇਸ ਵਿਚ ਸੁਧਾਰ ਹੋਣ ਦੀ ਉਮੀਦ ਹੈ।
ਦੇਸ਼ ਦੇ ਉਨ੍ਹਾਂ ਇਲਾਕਿਆਂ ਵਿਚ 18 ਮਈ ਤੋਂ ਪਾਬੰਦੀਆਂ ਵਿਚ ਢਿੱਲ ਦਿੱਤੀ ਜਾਵੇਗੀ ਜੋ ਕੋਵਿਡ -19 ਨਾਲ ਪ੍ਰਭਾਵਤ ਨਹੀਂ ਹਨ। ਇਸ ਦੇ ਇਲਾਵਾ ਦੇਸ਼ ਦੇ ਬਾਕੀ ਹਿੱਸਿਆਂ ਨੂੰ 30 ਮਈ ਤੋਂ ਖੋਲ੍ਹ ਦਿੱਤਾ ਜਾਵੇਗਾ।