ਮੈਕਸੀਕੋ ''ਚ 85 ਫੀਸਦੀ ਲੋਕਾਂ ਨੇ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ
Tuesday, Jul 21, 2020 - 05:34 PM (IST)
ਮੈਕਸੀਕੋ- ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਬੁਰੀ ਤਰ੍ਹਾਂ ਝਿੰਜੋੜ ਦਿੱਤਾ ਹੈ। ਮੈਕਸੀਕੋ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵਧਦੇ ਜਾ ਰਹੇ ਹਨ । ਇੱਥੇ ਪੀੜਤਾਂ ਦੀ ਗਿਣਤੀ 3,49,396 ਹੋ ਗਈ ਹੈ। ਹਾਲਾਂਕਿ 2,22,068 ਲੋਕ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਏ ਹਨ।
ਇੱਥੇ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ 85 ਫੀਸਦੀ ਹੈ ਜਦਕਿ ਮੌਤ ਦਰ 15 ਫੀਸਦੀ ਹੈ। ਕੋਰੋਨਾ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿਚ ਮੈਕਸੀਕੋ ਇਟਲੀ ਨੂੰ ਪਛਾੜਦੇ ਹੋਏ ਅੱਗੇ ਨਿਕਲ ਗਿਆ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਮੰਤਰਾਲੇ ਨੇ ਦੱਸਿਆ ਕਿ ਇੱਥੇ ਪਿਛਲੇ 24 ਘੰਟਿਆਂ ਦੌਰਾਨ ਨਵੀਂਆਂ ਮੌਤਾਂ ਦਰਜ ਹੋਣ ਨਾਲ ਦੇਸ਼ ਵਿਚ ਮ੍ਰਿਤਕਾਂ ਦੀ ਕੁੱਲ ਗਿਣਤੀ 39,485 ਹੋ ਗਈ, ਜਦਕਿ ਇਟਲੀ ਵਿਚ ਮਰਨ ਵਾਲਿਆਂ ਦੀ ਗਿਣਤੀ 34,954 ਹੈ, ਭਾਵ ਇਹ ਇਟਲੀ ਤੋਂ ਕਾਫੀ ਅੱਗੇ ਨਿਕਲ ਗਿਆ ਹੈ। ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ ਇਸ ਸਮੇਂ ਅਮਰੀਕਾ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਹੈ।