ਕੋਰੋਨਾ ਵੈਕਸੀਨ ਲਵਾਉਣ ਵਾਲੀ ਡਾਕਟਰ ਦੀ ਵਿਗੜੀ ਸਿਹਤ, ICU ’ਚ ਦਾਖਲ
Sunday, Jan 03, 2021 - 10:12 PM (IST)
ਮੈਕਸੀਕੋ ਸਿਟੀ-ਉੱਤਰੀ ਅਮਰੀਕੀ ਦੇਸ਼ ਮੈਕਸੀਕੋ ਵਿਚ ਫਾਈਜ਼ਰ ਦੀ ਕੋਰੋਨਾ ਵੈਕਸੀਨ ਲਵਾਉਣ ਵਾਲੀ ਇਕ ਮਹਿਲਾ ਡਾਕਟਰ ਨੂੰ ਦੌਰੇ ਪੈਣ, ਸਾਹ ਲੈਣ ਵਿਚ ਦਿੱਕਤ ਅਤੇ ਇੰਸੇਫੈਲੋਮਾਈਲਟਿਸ ਦੀ ਸਮੱਸਿਆ ਪਿੱਛੋਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਸ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ -'ਕੋਰੋਨਾ ਤੋਂ ਵੀ ਵਧੇਰੇ ਖਤਰਨਾਕ ਵਾਇਰਸ ਦੀ ਲਪੇਟ ’ਚ ਆ ਸਕਦੀ ਹੈ ਦੁਨੀਆ'
ਇਹ ਜਾਣਕਾਰੀ ਮੈਕਸੀਕੋ ਦੇ ਸਿਹਤ ਮੰਤਰਾਲਾ ਨੇ ਸ਼ਨੀਵਾਰ ਇਕ ਬਿਆਨ ਜਾਰੀ ਕਰ ਕੇ ਦਿੱਤੀ ਹੈ। ਬਿਆਨ ਵਿਚ ਦੱਸਿਆ ਗਿਆ ਹੈ, 'ਇਕ ਮਹਿਲਾ ਡਾਕਟਰ (32) ਨੂੰ ਦਵਾਈ ਬਣਾਉਣ ਵਾਲੀ ਕੰਪਨੀ ਫਾਈਜ਼ਰ ਦੀ ਕੋਰੋਨਾ ਵੈਕਸੀਨ ਲਵਾਉਣ ਪਿੱਛੋਂ ਹਸਪਤਾਲ ਦਾਖਲ ਕਰਵਾਇਆ ਗਿਆ।'
ਇਹ ਵੀ ਪੜ੍ਹੋ -ਇਟਲੀ ’ਚ ਨਵੇਂ ਸਾਲ ’ਤੇ ਆਤਿਸ਼ਬਾਜ਼ੀ ਕਾਰਣ ਸੈਂਕੜੇ ਪੰਛੀਆਂ ਦੀ ਮੌਤ
ਵੈਕਸੀਨ ਲਵਾਉਣ ਪਿੱਛੋਂ ਡਾਕਟਰ ਨੂੰ ਹੋਈ ਸਿਹਤ ਸਬੰਧੀ ਸਮੱਸਿਆ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿਚ ਇੰਸੇਫੈਲੋਮਾਈਲਟਿਸ ਬਾਰੇ ਪਤਾ ਲੱਗਾ ਹੈ। ਫਿਲਹਾਲ ਮਹਿਲਾ ਡਾਕਟਰ ਦੀ ਹਾਲਤ ਸਥਿਰ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਦਵਾਈਆਂ ਤੋਂ ਐਲਰਜੀ ਸਬੰਧੀ ਡਾਕਟਰ ਨੂੰ ਪਹਿਲਾਂ ਤੋਂ ਹੀ ਪ੍ਰੇਸ਼ਾਨੀ ਆ ਰਹੀ ਸੀ। ਦੱਸਣਯੋਗ ਹੈ ਕਿ ਮੈਕਸੀਕੋ ਕੋਰੋਨਾ ਵਾਇਰਸ ਕਾਰਣ ਗੰਭੀਰ ਰੂਪ ਵਿਚ ਪ੍ਰਭਾਵਿਤ ਹੈ ਅਤੇ ਇਥੇ ਹੁਣ ਤੱਕ 1.26 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ -ਸਾਲ 2021 ਦੇ ਪਹਿਲੇ ਦਿਨ ਸਮੁੱਚੀ ਦੁਨੀਆ ’ਚ 3.7 ਲੱਖ ਬੱਚੇ ਲੈਣਗੇ ਜਨਮ : Unicef
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।