ਭੂਚਾਲ ਨਾਲ ਹਿੱਲਿਆ ਮੈਕਸੀਕੋ, ਰਿਕਟਰ ਸਕੇਲ ਦੀ ਤੀਬਰਤਾ ਰਹੀ 6.4

Sunday, May 12, 2024 - 07:42 PM (IST)

 ਮੈਕਸੀਕੋ ਸਿਟੀ (ਵਾਰਤਾ) ਮੈਕਸੀਕੋ-ਗਵਾਟੇਮਾਲਾ ਸਰਹੱਦ 'ਤੇ ਅੱਜ ਮਤਲਬ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ ਹੈ। ਅਜੇ ਤੱਕ ਕਿਸੇ ਵੱਡੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਕਾਰਨ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। 

ਪੜ੍ਹੋ ਇਹ ਅਹਿਮ ਖ਼ਬਰ-ਰੂਸ 'ਚ ਇਮਾਰਤ ਢਹਿ-ਢੇਰੀ, ਸੱਤ ਲੋਕਾਂ ਦੀ ਮੌਤ, 12 ਤੋਂ ਵੱਧ ਜ਼ਖ਼ਮੀ

ਪਿਛਲੇ ਸਾਲ ਦਸੰਬਰ ਵਿੱਚ ਮੈਕਸੀਕੋ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.8 ਮਾਪੀ ਗਈ ਸੀ। ਭੂਚਾਲ ਕਾਰਨ ਇਮਾਰਤਾਂ ਹਿੱਲਣ ਲੱਗੀਆਂ ਪਰ ਖੁਸ਼ਕਿਸਮਤੀ ਨਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Tarsem Singh

Content Editor

Related News