ਇਕ ਵਾਰ ਫ਼ਿਰ ਪੂਰੇ ਮਿਡਲ ਈਸਟ ਨੂੰ ਚਪੇਟ ''ਚ ਲੈਣ ਲੱਗੀ ਇਰਾਨ ਦੀ ਜੰਗ ! ਤਾਬੜਤੋੜ ਹਮਲਿਆਂ ਨੇ ਵਧਾਈ ਚਿੰਤਾ
Monday, Jul 13, 2026 - 03:46 PM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਇਰਾਨ ਵਿਚਾਲੇ ਪਿਛਲੇ ਮਹੀਨੇ ਹੋਈ ਜੰਗਬੰਦੀ ਬੁਰੀ ਤਰ੍ਹਾਂ ਨਾਕਾਮ ਹੁੰਦੀ ਦਿਖਾਈ ਦੇ ਰਹੀ ਹੈ। ਦੋਵਾਂ ਦੇਸ਼ਾਂ ਵੱਲੋਂ ਇੱਕ-ਦੂਜੇ ਦੇ ਫੌਜੀ ਟਿਕਾਣਿਆਂ 'ਤੇ ਲਗਾਤਾਰ ਕੀਤੇ ਜਾ ਰਹੇ ਹਵਾਈ ਹਮਲਿਆਂ ਕਾਰਨ ਖਾੜੀ ਦੇਸ਼ਾਂ 'ਚ ਤਣਾਅ ਇਕ ਵਾਰ ਫ਼ਿਰ ਸਿਖ਼ਰ 'ਤੇ ਪਹੁੰਚ ਗਿਆ ਹੈ।
ਅਮਰੀਕਾ ਅਤੇ ਇਰਾਨ ਵਿਚਾਲੇ ਜੂਨ 'ਚ ਹੋਏ ਜੰਗਬੰਦੀ ਸਮਝੌਤੇ ਨੂੰ ਅਜੇ ਕੁਝ ਹੀ ਦਿਨ ਹੋਏ ਹਨ ਕਿ ਦੋਵਾਂ ਪਾਸਿਆਂ ਤੋਂ ਇੱਕ-ਦੂਜੇ 'ਤੇ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗਣੇ ਸ਼ੁਰੂ ਹੋ ਗਏ ਹਨ। ਅਮਰੀਕੀ ਸੈਂਟਰਲ ਕਮਾਂਡ ਨੇ ਇਰਾਨ 'ਤੇ ਲਗਾਤਾਰ ਹਵਾਈ ਹਮਲੇ ਕੀਤੇ ਹਨ, ਜਿਸ ਮਗਰੋਂ ਇਰਾਨ ਵੱਲੋਂ ਵੀ ਮਿਡਲ ਈਸਟ ਦੇਸ਼ਾਂ 'ਚ ਸਥਿਤ ਅਮਰੀਕੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ ਥਾਈਂ ਹੋਏ ਧਮਾਕੇ, ਸਾਈਰਨ ਵਜਾ ਕੇ ਲੋਕਾਂ ਨੂੰ ਕੀਤਾ ਗਿਆ Alert
ਅਮਰੀਕੀ ਸੈਂਟਰਲ ਕਮਾਂਡ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅਮਰੀਕੀ ਫ਼ੌਜ ਨੇ ਸੋਮਵਾਰ ਸਵੇਰੇ ਇਰਾਨ ਦੇ 8 ਸ਼ਹਿਰਾਂ ਨੂੰ ਨਿਸ਼ਾਨਾ ਬਣਾ ਕੇ ਕਈ ਫ਼ੌਜੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਹਨ। ਕਮਾਂਡ ਨੇ ਦੱਸਿਆ ਕਿ ਇਹ ਹਮਲੇ ਹੋਰਮੁਜ਼ 'ਚ ਵਪਾਰਕ ਜਹਾਜ਼ਾਂ 'ਤੇ ਹੋ ਰਹੇ ਹਮਲਿਆਂ ਨੂੰ ਰੋਕਣ ਅਤੇ ਇਰਾਨ ਦੀ ਫੌਜ ਨੂੰ ਕਮਜ਼ੋਰ ਕਰਨ ਲਈ ਕੀਤੇ ਜਾ ਰਹੇ ਹਨ। ਅਮਰੀਕਾ ਨੇ ਇਰਾਨ 'ਤੇ ਅੰਤਰਰਾਸ਼ਟਰੀ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਲਾਉਂਦਿਆਂ ਇਰਾਨ ਦੇ ਤੇਲ ਵਪਾਰ 'ਤੇ ਦਿੱਤੀਆਂ ਅਸਥਾਈ ਪਾਬੰਦੀਆਂ ਦੀਆਂ ਛੋਟਾਂ ਨੂੰ ਵੀ ਰੱਦ ਕਰ ਦਿੱਤਾ ਹੈ।
ਮਿਡਲ ਈਸਟ 'ਚ ਵਧਦੇ ਜਾ ਰਹੇ ਤਣਾਅ ਕਾਰਨ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫ਼ਿਰ ਤੋਂ ਭਾਰੀ ਉਛਾਲ ਆਇਆ ਹੈ, ਜਿਸ ਨਾਲ ਗਲੋਬਲ ਐਨਰਜੀ ਸਪਲਾਈ ਨੂੰ ਲੈ ਕੇ ਵੀ ਚਿੰਤਾ ਪੈਦਾ ਹੋ ਗਈ ਹੈ। ਫਿਲਹਾਲ ਕਈ ਦੇਸ਼ ਦੋਵਾਂ ਧਿਰਾਂ ਨੂੰ ਸ਼ਾਂਤੀ ਬਣਾਏ ਰੱਖਣ ਅਤੇ ਪਿਛਲੇ ਮਹੀਨੇ ਹੋਏ ਸਮਝੌਤੇ ਦੀਆਂ ਸ਼ਰਤਾਂ ਦਾ ਪਾਲਣ ਕਰਨ ਦੀ ਲਗਾਤਾਰ ਅਪੀਲ ਕਰ ਰਹੇ ਹਨ, ਤਾਂ ਜੋ ਇਸ ਨੂੰ ਇੱਕ ਵੱਡੀ ਜੰਗ ਵਿੱਚ ਬਦਲਣ ਤੋਂ ਰੋਕਿਆ ਜਾ ਸਕੇ, ਤੇ ਦੁਨੀਆ 'ਚ ਸ਼ਾਂਤੀ ਬਰਕਰਾਰ ਰਹੇ ਤੇ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ।
ਇਹ ਵੀ ਪੜ੍ਹੋ- ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ ਜਾਨ ! ਟਰੱਕਾਂ ਦੀ ਟੱਕਰ ਮਗਰੋਂ ਕੁਲੋਨ 'ਚ ਵਿਛ ਗਈਆਂ ਲਾਸ਼ਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
