ਅੱਤਵਾਦੀਆਂ ਨੇ ਅਗਵਾ ਕੀਤੇ ਫੌਜੀ ਅਫਸਰ, ਤਿੰਨ ਹੋਰ ਲੋਕਾਂ ਨੂੰ ਕੀਤਾ  ਰਿਹਾਅ

Sunday, Sep 01, 2024 - 05:53 PM (IST)

ਡੇਰਾ ਇਸਮਾਈਲ ਖਾਨ (ਪਾਕਿਸਤਾਨ) (ਏਜੰਸੀ):  ਅੱਤਵਾਦੀਆਂ ਨੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਗੜ੍ਹ ਡੇਰਾ ਇਸਮਾਈਲ ਖਾਨ ਤੋਂ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਗਏ ਫੌਜੀ ਅਧਿਕਾਰੀ ਸਮੇਤ ਚਾਰ ਲੋਕਾਂ ਨੂੰ ਸ਼ਨੀਵਾਰ ਨੂੰ ਰਿਹਾਅ ਕਰ ਦਿੱਤਾ। ਪਾਕਿਸਤਾਨੀ ਫੌਜ ਨੇ ਇਹ ਜਾਣਕਾਰੀ ਦਿੱਤੀ। ਫੌਜ ਨੇ ਕਿਹਾ ਕਿ ਅੱਤਵਾਦੀਆਂ ਨੇ ਬੁੱਧਵਾਰ ਨੂੰ ਲੈਫਟੀਨੈਂਟ ਕਰਨਲ ਖਾਲਿਦ ਆਮਿਰ ਨੂੰ ਉਸ ਸਮੇਂ ਅਗਵਾ ਕਰ ਲਿਆ ਸੀ ਜਦੋਂ ਉਹ ਮਸਜਿਦ 'ਚ ਆਪਣੇ ਪਿਤਾ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਇੰਤਜ਼ਾਰ ਕਰ ਰਹੇ ਸਨ। ਫੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ ਲੈਫਟੀਨੈਂਟ ਕਰਨਲ ਖਾਲਿਦ ਅਤੇ ਉਸਦੇ ਤਿੰਨ ਰਿਸ਼ਤੇਦਾਰਾਂ ਦੀ “ਬਿਨਾਂ ਸ਼ਰਤ ਰਿਹਾਈ” ਕਬਾਇਲੀ ਬਜ਼ੁਰਗਾਂ ਦੇ ਦਖਲ ਕਾਰਨ ਸੰਭਵ ਹੋ ਸਕੀ ਅਤੇ “ਚਾਰੇ ਅਗਵਾ ਵਿਅਕਤੀ ਸੁਰੱਖਿਅਤ ਆਪਣੇ ਘਰਾਂ ਨੂੰ ਪਰਤ ਗਏ ਹਨ।” 

ਪੜ੍ਹੋ ਇਹ ਅਹਿਮ ਖ਼ਬਰ-ਰੂਸ 'ਚ ਲਾਪਤਾ ਹੈਲੀਕਾਪਟਰ 'ਚ ਸਵਾਰ 17 ਲੋਕਾਂ ਦੀਆਂ ਲਾਸ਼ਾਂ ਬਰਾਮਦ

ਫੌਜ ਨੇ ਇਸ ਘਟਨਾ ਸਬੰਧੀ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ। ਉੱਤਰੀ-ਪੱਛਮੀ ਪਾਕਿਸਤਾਨ ਦੇ ਖੈਬਰ-ਪਖਤੂਨਖਵਾ ਸੂਬੇ ਦੇ ਅਸ਼ਾਂਤ ਡੇਰਾ ਇਸਮਾਈਲ ਖਾਨ ਇਲਾਕੇ 'ਚ ਫੌਜ ਦੇ ਇਕ ਅਧਿਕਾਰੀ ਅਤੇ ਉਸ ਦੇ ਤਿੰਨ ਰਿਸ਼ਤੇਦਾਰਾਂ ਦੇ ਅਗਵਾ ਦੀ ਜ਼ਿੰਮੇਵਾਰੀ ਕਿਸੇ ਸੰਗਠਨ ਨੇ ਨਹੀਂ ਲਈ ਹੈ। ਹਾਲਾਂਕਿ ਅਗਵਾ ਦੇ ਕੁਝ ਘੰਟਿਆਂ ਬਾਅਦ ਜਾਰੀ ਕੀਤੇ ਗਏ ਇੱਕ ਵੀਡੀਓ ਬਿਆਨ ਵਿੱਚ ਦੋ ਅਗਵਾ ਕੀਤੇ ਗਏ ਲੋਕਾਂ ਨੂੰ ਇਹ ਕਹਿੰਦੇ ਹੋਏ ਦੇਖਿਆ ਗਿਆ ਕਿ ਉਨ੍ਹਾਂ ਨੂੰ ਪਾਕਿਸਤਾਨੀ ਤਾਲਿਬਾਨ ਨੇ ਬੰਦੀ ਬਣਾ ਲਿਆ ਹੈ। ਵੀਡੀਓ 'ਚ ਉਹ ਸਰਕਾਰ ਨੂੰ ਅਗਵਾਕਾਰਾਂ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਬੇਨਤੀ ਕਰਦਾ ਵੀ ਦੇਖਿਆ ਗਿਆ। ਹਾਲਾਂਕਿ ਵੀਡੀਓ 'ਚ ਮੰਗਾਂ ਨੂੰ ਸਪੱਸ਼ਟ ਨਹੀਂ ਕੀਤਾ ਗਿਆ। ਟੀ.ਟੀ.ਪੀ ਅਕਸਰ ਪਾਕਿਸਤਾਨ ਵਿੱਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦਾ ਹੈ, ਪਰ ਅਗਵਾ ਅਤੇ ਰਿਹਾਈ ਦੀਆਂ ਅਜਿਹੀਆਂ ਘਟਨਾਵਾਂ ਬਹੁਤ ਘੱਟ ਹੁੰਦੀਆਂ ਹਨ। ਟੀ.ਟੀ.ਪੀ ਅਫਗਾਨ ਤਾਲਿਬਾਨ ਤੋਂ ਵੱਖਰਾ ਸੰਗਠਨ ਹੈ, ਪਰ ਦੋਵਾਂ ਵਿਚਾਲੇ ਡੂੰਘੇ ਸਬੰਧ ਹਨ। ਸਾਲ 2021 ਵਿਚ ਅਫਗਾਨਿਸਤਾਨ ਵਿਚ ਤਾਲਿਬਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਟੀ.ਟੀ.ਪੀ ਦਾ ਮਨੋਬਲ ਵਧਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News