ਪਾਕਿਸਤਾਨ ''ਚ ਅੱਤਵਾਦੀਆਂ ਨੇ ਕਬਾਇਲੀ ਬਜ਼ੁਰਗ ਸਮੇਤ 4 ਲੋਕਾਂ ਦਾ ਕੀਤਾ ਕਤਲ

Tuesday, Nov 19, 2024 - 04:52 PM (IST)

ਪਾਕਿਸਤਾਨ ''ਚ ਅੱਤਵਾਦੀਆਂ ਨੇ ਕਬਾਇਲੀ ਬਜ਼ੁਰਗ ਸਮੇਤ 4 ਲੋਕਾਂ ਦਾ ਕੀਤਾ ਕਤਲ

ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦੀਆਂ ਨੇ ਇਕ ਵਾਹਨ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਇਕ ਕਬਾਇਲੀ ਬਜ਼ੁਰਗ ਸਮੇਤ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅੱਤਵਾਦੀਆਂ ਨੇ ਬੰਨੂ ਜ਼ਿਲ੍ਹੇ ਦੇ ਜਾਨੀਖੇਲ ਖੇਤਰ 'ਚ ਕਬਾਇਲੀ ਬਜ਼ੁਰਗ ਮਲਿਕ ਸ਼ਾਦੀ ਖੇਲ ਦੀ ਗੱਡੀ 'ਤੇ ਉਸ ਸਮੇਂ ਗੋਲੀਬਾਰੀ ਕੀਤੀ, ਜਦੋਂ ਉਹ  ਆਪਣੇ ਪਰਿਵਾਰਕ ਮੈਂਬਰਾਂ ਨਾਲ ਯਾਤਰਾ ਕਰ ਰਹੇ ਸਨ।

ਇਹ ਵੀ ਪੜ੍ਹੋ: ਵਿਜੇ ਮਾਲਿਆ ਤੇ ਨੀਰਵ ਮੋਦੀ ਦੀ ਜਲਦ ਭਾਰਤ ਵਾਪਸੀ ਦੀ ਸੰਭਾਵਨਾ, ਮੋਦੀ ਨੇ ਬ੍ਰਿਟਿਸ਼ PM ਨਾਲ ਕੀਤੀ ਗੱਲ

ਪੁਲਸ ਨੇ ਦੱਸਿਆ ਕਿ ਕਾਰ 'ਚ ਸਵਾਰ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਔਰਤਾਂ ਜ਼ਖਮੀ ਹੋ ਗਈਆਂ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹਮਲੇ ਤੋਂ ਤੁਰੰਤ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਲਿਆ। 

ਇਹ ਵੀ ਪੜ੍ਹੋ: ਪੁਤਿਨ ਨੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਸਬੰਧੀ ਨਵੀਂ ਨੀਤੀ 'ਤੇ ਕੀਤੇ ਦਸਤਖਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News