ਚੀਨ ''ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ
Sunday, May 31, 2026 - 04:36 PM (IST)
ਬੀਜਿੰਗ (ਏਪੀ) ਚੀਨ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਇੱਕ ਖਾਨ ਢਹਿਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਚੀਨ ਦੀ ਸਰਕਾਰੀ ਖ਼ਬਰ ਏਜੰਸੀ ਸ਼ਿਨਹੂਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ।, ਐਤਵਾਰ ਨੂੰ ਇਹ ਘਟਨਾ ਦੱਖਣ-ਪੱਛਮੀ ਚੀਨ ਦੇ ਯੂਨਾਨ ਸੂਬੇ ਦੇ ਹੁਈਜ਼ ਕਾਉਂਟੀ ਵਿੱਚ ਸਵੇਰੇ 4:30 ਵਜੇ ਦੇ ਕਰੀਬ ਵਾਪਰੀ।
ਪੜ੍ਹੋ ਇਹ ਅਹਿਮ ਖ਼ਬਰ- ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ
ਖ਼ਬਰ ਏਜੰਸੀ ਨੇ ਖਾਨ ਦੀ ਕਿਸਮ ਨਹੀਂ ਦੱਸੀ। ਬਚਾਅ ਕਰਮਚਾਰੀਆਂ ਨੇ ਬਾਈਵੂ ਪਿੰਡ ਵਿੱਚ ਫਸੇ ਸਾਰੇ ਛੇ ਲੋਕਾਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਵਿੱਚੋਂ ਪੰਜ ਨੇ ਸੱਟਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਬਚੇ ਵਿਅਕਤੀ ਦੀ ਹਾਲਤ ਸਥਿਰ ਹੈ। ਅਧਿਕਾਰੀ ਢਹਿਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
