ਸਿਡਨੀ 'ਚ 3 ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, ਕਈ ਲੋਕ ਹੋਏ ਜ਼ਖਮੀ

02/10/2018 12:20:10 PM

ਸਿਡਨੀ— ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਸ਼ਨੀਵਾਰ ਦੀ ਦੁਪਹਿਰ ਨੂੰ ਇਕ ਮਿੰਨੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਇਕ ਜੀਪ ਵੀ ਲਪੇਟ 'ਚ ਆ ਗਈ। ਇਸ ਹਾਦਸੇ 'ਚ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਥਾਨਕ ਸਮੇਂ ਮੁਤਾਬਕ 1.35 ਵਜੇ ਬਰਿੰਗਲੀ 'ਚ ਉੱਤਰੀ ਰੋਡ 'ਤੇ ਵਾਪਰਿਆ।

PunjabKesari

ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਹੀ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। 

PunjabKesari
ਓਧਰ ਨਿਊ ਸਾਊਥ ਵੇਲਜ਼ ਪੁਲਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮਿੰਨੀ ਬੱਸ 'ਚ ਸਵਾਰ 6 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਇਕ ਵਿਅਕਤੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਬੱਸ ਅਪਾਹਜ ਲੋਕਾਂ ਦੇ ਸਮੂਹ ਨੂੰ ਲਿਜਾ ਰਹੀ ਸੀ। ਜੀਪ 'ਚ ਸਵਾਰ 8 ਲੋਕ ਵੀ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ 'ਚ ਡਰਾਈਵਰ ਵੀ ਸ਼ਾਮਲ ਹੈ।

PunjabKesariਸਾਰੇ ਜ਼ਖਮੀਆਂ ਨੂੰ ਨਿਊ ਸਾਊਥ ਵੇਲਜ਼ ਐਂਬੂਲੈਂਸ ਜ਼ਰੀਏ ਲੀਵਰਪੂਲ ਅਤੇ ਫੇਅਰਫੀਲਡ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਉੱਤਰੀ ਰੋਡ ਨੂੰ ਦੋਹਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਅਤੇ ਲੋਕਾਂ ਨੂੰ ਇਸ ਇਲਾਕੇ ਵੱਲ ਨਾ ਆਉਣ ਦੀ ਸਲਾਹ ਦਿੱਤੀ ਗਈ।


Related News