ਬਿ੍ਰਟਿਸ਼ ਮੰਤਰੀ ਆਲੋਕ ਸ਼ਰਮਾ ਨੇ ਕੋਰੋਨਾ ਜਾਂਚ ਤੋਂ ਪਹਿਲਾਂ ਕੀਤੀ ਸੀ ਜਾਨਸਨ ਤੇ ਸੁਨਕ ਨਾਲ ਮੁਲਾਕਾਤ

06/05/2020 1:55:01 AM

ਲੰਡਨ - ਬਿ੍ਰਟੇਨ ਦੇ ਕਾਰੋਬਾਰੀ ਮਾਮਲਿਆਂ ਦੇ ਮੰਤਰੀ ਆਲੋਕ ਸ਼ਰਮਾ ਨੇ ਆਪਣੀ ਕੋਰੋਨਾਵਾਇਰਸ ਮਹਾਮਾਰੀ ਦੀ ਜਾਂਚ ਤੋਂ ਪਹਿਲਾਂ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਨਾਲ 10 ਡਾਓਨਿੰਗ ਸਟ੍ਰੀਟ ਵਿਚ ਮੁਲਾਕਾਤ ਕੀਤੀ ਸੀ। ਭਾਰਤੀ ਮੂਲ ਦੇ ਮੰਤਰੀ ਸ਼ਰਮਾ ਨੂੰ ਬੁੱਧਵਾਰ ਨੂੰ ਸੰਸਦ ਵਿਚ ਇਕ ਬਿੱਲ 'ਤੇ ਚਰਚਾ ਦੌਰਾਨ ਪਸੀਨਾ ਆਉਣ ਲੱਗਾ ਸੀ ਅਤੇ ਉਹ ਠੀਕ ਮਹਿਸੂਸ ਨਹੀਂ ਸੀ ਕਰ ਰਹੇ। ਇਸ ਤੋਂ ਬਾਅਦ ਉਨ੍ਹਾਂ ਨੂੰ ਕੋਰੋਨਾਵਾਇਰਸ ਦੀ ਜਾਂਚ ਲਈ ਭੇਜਿਆ ਗਿਆ।

ਇਸ ਤੋਂ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੇ ਜਾਨਸਨ ਅਤੇ ਸੁਨਕ ਨਾਲ ਮੁਲਾਕਾਤ ਕੀਤੀ ਸੀ। ਸ਼ਰਮਾ ਇਸ ਵੇਲੇ ਘਰ ਵਿਚ ਇਕਾਂਤਵਾਸ ਵਿਚ ਹਨ ਅਤੇ ਜਾਂਚ ਰਿਪੋਰਟ ਆਉਣ ਦਾ ਇੰਤਜ਼ਾਰ ਕਰ ਰਹੇ ਹਨ। ਜੇਕਰ ਉਹ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਜਾਨਸਨ ਅਤੇ ਸੁਨਕ ਨੂੰ ਵੀ 14 ਦਿਨਾਂ ਲਈ ਇਕਾਂਤਵਾਸ ਵਿਚ ਰਹਿਣਾ ਪਵੇਗਾ। ਸਟ੍ਰੀਟ ਦੇ ਇਕ ਬੁਲਾਰੇ ਨੇ ਕਿਹਾ ਕਿ ਸ਼ਰਮਾ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਦੇ ਨਾਲ ਇਕ ਬੈਠਕ ਵਿਚ ਸ਼ਾਮਲ ਹੋਏ ਸਨ। ਪ੍ਰਧਾਨ ਮੰਤਰੀ ਦਫਤਰ ਵਿਚ ਸਾਰੀਆਂ ਬੈਠਕਾਂ 2 ਮੀਟਰ ਦੀ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰ ਕੀਤੀਆਂ ਜਾ ਰਹੀਆਂ ਹੈ। ਉਨ੍ਹਾਂ ਕਿਹਾ ਕਿ ਅਜੇ ਸ਼ਰਮਾ ਦੀ ਜਾਂਚ ਰਿਪੋਰਟ ਨਹੀਂ ਆਈ ਹੈ ਅਤੇ ਜੇਕਰ ਉਹ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਹਾਲ ਹੀ ਵਿਚ ਆਪਣੇ ਸੰਪਰਕ ਵਿਚ ਆਏ ਲੋਕਾਂ ਦੇ ਬਾਰੇ ਵਿਚ ਜਾਣਕਾਰੀ ਦੇਣੀ ਹੋਵੇਗੀ।

Khushdeep Jassi

This news is Content Editor Khushdeep Jassi