ਵਿਦੇਸ਼ ਮੰਤਰੀ ਨੇ ਫਿਨਟੈੱਕ ਅਤੇ ਭੋਜਨ ਸੁਰੱਖਿਆ ’ਤੇ ਇੰਡੋਨੇਸ਼ੀਆ ’ਚ ਆਸੀਆਨ ਮੰਤਰੀਆਂ ਨਾਲ ਕੀਤੀ ਗੱਲਬਾਤ

07/14/2023 4:34:31 PM

ਜਕਾਰਤਾ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਦੱਖਣ-ਪੂਰਬੀ ਏਸ਼ੀਆਈ ਰਾਸ਼ਟਰ ਸੰਘ (ਆਸੀਆਨ) ਦੇ ਆਪਣੇ ਹਮਰੁਤਬਾ ਮੰਤਰੀਆਂ ਨਾਲ ਗੱਲਬਾਤ ਕੀਤੀ ਅਤੇ ਫਿਨਟੈੱਕ, ਭੋਜਨ ਸੁਰੱਖਿਆ ਅਤੇ ਸ਼ਿਪਿੰਗ ਸਮੇਤ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਵਿਚ ਤਰੱਕੀ ਦੀ ਸਮੀਖਿਆ ਕੀਤੀ। ਆਸੀਆਨ ਦੇਸ਼ਾਂ ਵਿਚ ਬਰੂਨੇਈ, ਕੰਬੋਡੀਆ, ਇੰਡੋਨੇਸ਼ੀਆ, ਲਾਓਸ, ਮਲੇਸ਼ੀਆ, ਮਿਆਂਮਾਰ, ਫਿਲੀਪੀਨਜ਼, ਸਿੰਗਾਪੁਰ, ਥਾਈਲੈਂਡ ਅਤੇ ਵੀਅਤਨਾਮ ਸ਼ਾਮਲ ਹਨ।
ਜੈਸ਼ੰਕਰ ਆਸੀਆਨ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ’ਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਦੀ ਰਾਜਧਾਨੀ ’ਚ ਆਏ ਹਨ। ਜੈਸ਼ੰਕਰ ਨੇ ਸਿੰਗਾਪੁਰ ਦੇ ਭਾਰਤੀ ਮੂਲ ਦੇ ਵਿਦੇਸ਼ ਮੰਤਰੀ ਵਿਵੀਅਨ ਬਾਲਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਆਪਕ ਰਣਨੀਤਕ ਭਾਈਵਾਲੀ ਦੀ ਪੈਰਵੀ ਵਿਚ ਹੋਈ ਤਰੱਕੀ ਦੀ ਸਮੀਖਿਆ ਕੀਤੀ। ਇੰਡੋਨੇਸ਼ੀਆ ਦੀ ਰਾਜਧਾਨੀ ਵਿਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਬਰੂਨੇਈ ਦੇ ਆਪਣੇ ਹਮਰੁਤਬਾ ਦਾਤੋ ਇਰਾਈਵਾਨ ਪੇਹਿਨ ਯੂਸਫ ਨਾਲ ਵੀ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਭੋਜਨ ਸੁਰੱਖਿਆ, ਗਤੀਸ਼ੀਲਤਾ, ਪੁਲਾੜ ਸਹਿਯੋਗ ਵਰਗੇ ਖੇਤਰਾਂ ਵਿਚ ਸਹਿਯੋਗ ’ਤੇ ਚਰਚਾ ਕੀਤੀ।
ਜੈਸ਼ੰਕਰ ਨੇ ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਂਟੋ ਮਾਰਸੁਦੀ ਨਾਲ ਵੀ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਨੇ ਰੈਂਟੋ ਮਾਰਸੁਦੀ ਨਾਲ ਦੁਵੱਲੇ ਸਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਅਸੀਂ ਜੀ-20 ਦੇ ਤੀਜੀ ਧਿਰ ਦੇ ਮੈਂਬਰ ਵਜੋਂ ਇੰਡੋਨੇਸ਼ੀਆ ਦੇ ਸਮਰਥਨ ਦੀ ਕਦਰ ਕਰਦੇ ਹਾਂ। ਮੀਟਿੰਗ ਮੌਕੇ ਜੈਸ਼ੰਕਰ ਨੇ ਦੱਖਣੀ ਕੋਰੀਆ ਦੀ ਵਿਦੇਸ਼ ਮੰਤਰੀ ਪਾਰਕ ਜਿਨ ਨਾਲ ਮੁਲਾਕਾਤ ਕੀਤੀ ਅਤੇ ਮਹੱਤਵਪੂਰਨ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਵਿਚ ਸਹਿਯੋਗ ’ਤੇ ਚਰਚਾ ਕੀਤੀ। ਇੰਡੋਨੇਸ਼ੀਆ ਵਿਚ ਆਪਣੇ ਪ੍ਰਵਾਸ ਦੌਰਾਨ ਜੈਸ਼ੰਕਰ ਆਸੀਆਨ-ਭਾਰਤ, ਪੂਰਬੀ ਏਸ਼ੀਆ ਸ਼ਿਖਰ ਸੰਮੇਲਨ ਅਤੇ ਆਸੀਆਨ ਖੇਤਰੀ ਫੋਰਮ ਦੇ ਆਪਣੇ ਹਮਰੁਤਬਾ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਜਕਾਰਤਾ ਤੋਂ ਬਾਅਦ ਐਤਵਾਰ ਨੂੰ ਜੈਸ਼ੰਕਰ ਮੇਕਾਂਗ ਗੰਗਾ ਸਹਿਯੋਗ (ਐੱਮ. ਜੀ. ਸੀ.) ਵਿਧੀ ਦੀ 12ਵੀਂ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਬੈਂਕਾਕ ਲਈ ਰਵਾਨਾ ਹੋਣਗੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Aarti dhillon

Content Editor

Related News