ਘਰ ਦੀ ਲੜਾਈ ਨੇ ਧਾਰਿਆ ''ਖ਼ੂਨੀ ਜੰਗ'' ਦਾ ਰੂਪ ! ਪਤੀ ਨੇ ਗੁੱਸੇ ''ਚ ਵੱਢ''ਤੀ ਪਤਨੀ ਦੀ ਲੱਤ
Sunday, Aug 24, 2025 - 03:34 PM (IST)

ਸਰਗੋਧਾ/ਪਾਕਿਸਤਾਨ (ਏਜੰਸੀ): ਪਾਕਿਸਤਾਨ ਦੇ ਸਰਗੋਧਾ ਵਿੱਚ ਇਕ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੇ ਮਾਮੂਲੀ ਝਗੜੇ ਤੋਂ ਬਾਅਦ ਆਪਣੀ ਪਤਨੀ ਦੀ ਲੱਤ ਵੱਢ ਦਿੱਤੀ। ਇਹ ਘਟਨਾ ਸਰਗੋਧਾ ਚੱਕ 75 ਸਾਊਥ ਵਿੱਚ ਵਾਪਰੀ। ਪੁਲਸ ਦੇ ਅਨੁਸਾਰ, ਦੋਸ਼ੀ ਦੀ ਪਛਾਣ ਮਜ਼ਹਰ ਵਜੋਂ ਹੋਈ ਹੈ, ਜਿਸਨੇ ਆਪਣੀ 22 ਸਾਲਾਂ ਦੀ ਪਤਨੀ ਇਕਰਾ ਬੀਬੀ ਨੂੰ ਮਾਸ ਕੱਟਣ ਵਾਲੇ ਹਥਿਆਰ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਕੀਤਾ ਅਤੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ: ਮਸ਼ਹੂਰ ਸੋਸ਼ਲ ਮੀਡੀਆ influencer ਨੇ ਬਸਪਾ ਮੁਖੀ ਮਾਇਆਵਤੀ ਨੂੰ ਕਿਹਾ 'ਮੰਮੀ', ਦਰਜ ਹੋ ਗਈ FIR
ਜ਼ਖ਼ਮੀ ਇਕਰਾ ਬੀਬੀ ਨੂੰ ਡਾ. ਫੈਸਲ ਮਸੂਦ ਟੀਚਿੰਗ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਸ ਨੇ ਜਾਣਕਾਰੀ ਮਿਲਣ ਤੋਂ ਬਾਅਦ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕੀਤੀ। ਪੁਲਸ ਨੇ ਦਾਅਵਾ ਕੀਤਾ ਕਿ ਸ਼ੱਕੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਰਗੋਧਾ ਚੱਕ 75 ਸਾਊਥ ਨੇੜੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਉਹ ਆਪਣੇ ਹੀ ਸਾਥੀਆਂ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਅਤੇ ਪੁਲਸ ਨੇ ਉਸਨੂੰ ਕਾਬੂ ਕਰ ਲਿਆ। ਪੁਲਸ ਨੇ ਦੋਸ਼ੀ ਮਜ਼ਹਰ ਅਤੇ ਉਸਦੇ ਫਰਾਰ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਇੱਕ ਵਾਰ ਫਿਰ ਪਾਕਿਸਤਾਨ ਵਿੱਚ ਮਹਿਲਾਵਾਂ ਵਿਰੁੱਧ ਵਧ ਰਹੀ ਹਿੰਸਾ ਨੂੰ ਉਜਾਗਰ ਕਰਦਾ ਹੈ।
ਇਹ ਵੀ ਪੜ੍ਹੋ: ਨਹੀਂ ਦੇਖ ਸਕੋਗੇ ਭਾਰਤ-ਪਾਕਿ ਦਾ ਮਹਾਮੁਕਾਬਲਾ ! ਉੱਠੀ Live Telecast ਰੋਕਣ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8