ਪਾਕਿਸਤਾਨ ''ਚ 8 ਮਹੀਨਿਆਂ ਤੱਕ 13 ਸਾਲਾ ਕੁੜੀ ਨਾਲ ਸਮੂਹਿਕ ਬਲਾਤਕਾਰ

Saturday, Jan 07, 2023 - 01:34 PM (IST)

ਪਾਕਿਸਤਾਨ ''ਚ 8 ਮਹੀਨਿਆਂ ਤੱਕ 13 ਸਾਲਾ ਕੁੜੀ ਨਾਲ ਸਮੂਹਿਕ ਬਲਾਤਕਾਰ

ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਦੇ ਮੁਜ਼ੱਫਰਗੜ੍ਹ ਜ਼ਿਲ੍ਹੇ ਵਿੱਚ ਇੱਕ 13 ਸਾਲਾ ਕੁੜੀ ਨਾਲ ਕਥਿਤ ਤੌਰ ’ਤੇ 3 ਲੋਕਾਂ ਵੱਲੋਂ 8 ਮਹੀਨਿਆਂ ਤੱਕ ਸਮੂਹਿਕ ਬਲਾਤਕਾਰ ਕੀਤਾ ਗਿਆ ਅਤੇ ਉਸ ਦੀਆਂ ਨਗਨ ਫੋਟੋਆਂ ਅਤੇ ਵੀਡੀਓਜ਼ ਨੂੰ ਬਲੈਕਮੇਲ ਵਜੋਂ ਵਰਤਿਆ ਗਿਆ। ਡਾਨ ਨਿਊਜ਼ ਮੁਤਾਬਕ ਇਹ ਘਟਨਾ ਜਟੋਈ ਤਹਿਸੀਲ ਦੇ ਕੋਟਲਾ ਰਹਿਮ ਸ਼ਾਹ ਇਲਾਕੇ 'ਚ ਵਾਪਰੀ।

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਨਾਲ ਸਬੰਧਤ 4 ਨੌਜਵਾਨਾਂ ਦੀ ਮੌਤ

ਕੁੜੀ ਦੇ ਗਰਭਵਤੀ ਹੋਣ ਦਾ ਪਤਾ ਲੱਗਣ ਤੋਂ ਬਾਅਦ ਹੁਣ ਜਟੋਈ ਪੁਲਸ ਨੇ ਤਿੰਨਾਂ ਸ਼ੱਕੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਨੁਸਾਰ ਗਿਰੋਹ ਦੇ ਇੱਕ ਮੈਂਬਰ 8 ਮਹੀਨੇ ਪਹਿਲਾਂ ਕੁੜੀ ਨੂੰ ਵਰਗਲਾ ਕੇ ਗੰਨੇ ਦੇ ਖੇਤ ਵਿੱਚ ਲੈ ਗਿਆ, ਜਿੱਥੇ ਉਨ੍ਹਾਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਅਤੇ ਇਸ ਘਟਨਾ ਦੀ ਵੀਡੀਓ ਬਣਾ ਲਈ। ਡਾਨ ਦੀ ਰਿਪੋਰਟ ਮੁਤਾਬਕ, ਉਨ੍ਹਾਂ ਨੇ ਇਸ ਵੀਡੀਓ ਦੇ ਆਧਾਰ 'ਤੇ ਕੁੜੀ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਸ ਦੇ ਨਤੀਜੇ ਵਜੋਂ ਉਸ ਨਾਲ ਸਮੂਹਿਕ ਬਲਾਤਕਾਰ ਕਰਨਾ ਜਾਰੀ ਰੱਖਿਆ। ਕੁੜੀ ਨੇ ਪੰਜਾਬ ਦੇ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਨੂੰ ਮਦਦ ਅਤੇ ਸ਼ੱਕੀਆਂ ਦੇ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਸਿੱਖ ਔਰਤ ਦਾ ਸ਼ਲਾਘਾਯੋਗ ਕਦਮ, ਬੱਚਿਆਂ ਲਈ ਡਿਜ਼ਾਈਨ ਕੀਤੇ ਸਪੈਸ਼ਲ Sikh Helmets

ਕਥਿਤ ਬਲਾਤਕਾਰ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਜਟੋਈ ਦੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ 3 ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਬਾਕੀ ਫ਼ਰਾਰ ਹੋ ਗਏ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਬਾਕੀ 2 ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਲ੍ਹਾ ਪੁਲਸ ਅਧਿਕਾਰੀ ਅਹਿਮਦ ਨਵਾਜ਼ ਸ਼ਾਹ ਦੀ ਤਰਫੋਂ ਲੋਕ ਸੰਪਰਕ ਅਧਿਕਾਰੀ ਵਸੀਮ ਖਾਨ ਗੋਪਾਂਗ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਜਟੋਈ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਚਮਕੀ ਕਿਸਮਤ, ਲੱਗਾ ਢਾਈ ਲੱਖ ਡਾਲਰ ਦਾ ਜੈਕਪਾਟ


author

cherry

Content Editor

Related News