ਖੈਬਰ ਪਖਤੂਨਖਵਾ ''ਚ ਘੱਟ ਗਿਣਤੀ ਭਾਈਚਾਰੇ ਨੂੰ ਧਾਰਮਿਕ ਥਾਂਵਾਂ ''ਚ ਪੂਜਾ-ਪਾਠ ਕਰਨ ਦੀ ਇਜਾਜ਼ਤ

Friday, May 29, 2020 - 08:59 PM (IST)

ਖੈਬਰ ਪਖਤੂਨਖਵਾ ''ਚ ਘੱਟ ਗਿਣਤੀ ਭਾਈਚਾਰੇ ਨੂੰ ਧਾਰਮਿਕ ਥਾਂਵਾਂ ''ਚ ਪੂਜਾ-ਪਾਠ ਕਰਨ ਦੀ ਇਜਾਜ਼ਤ

ਪੇਸ਼ਾਵਰ - ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸ਼ੁੱਕਰਵਾਰ ਨੂੰ ਹਿੰਦੂ ਅਤੇ ਸਿੱਖ ਜਿਹੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਧਾਰਮਿਕ ਥਾਂਵਾਂ ਜਾ ਕੇ ਪੂਜਾ ਅਤੇ ਅਰਦਾਸ ਕਰਨ ਦੀ ਇਜਾਜ਼ਤ ਦਿੱਤੀ ਗਈ। ਹਾਲਾਂਕਿ, ਇਸ ਦੌਰਾਨ ਸਾਰਿਆਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਨ ਦੇ ਨਾਲ ਹੀ ਕੋਰੇਨਾਵਾਇਰਸ ਦੇ ਪ੍ਰਸਾਰ ਦੀ ਰੋਕਥਾਮ ਲਈ ਲਾਗੂ ਹੋਰ ਉਪਾਯ ਦਾ ਵੀ ਪਾਲਣ ਕਰਨਾ ਹੋਵੇਗੀ। ਕੋਰੋਨਾਵਾਇਰਸ ਪ੍ਰਸਾਰ ਦੇ ਮੱਦੇਨਜ਼ਰ ਕਈ ਸੂਬਿਆਂ ਦੀਆਂ ਸਰਕਾਰਾਂ ਨੇ ਧਾਰਮਿਕ ਥਾਂਵਾਂ 'ਤੇ 5 ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਹੋਈ ਹੈ।

ਪਾਕਿਸਤਾਨ ਵਿਚ ਹੁਣ ਤੱਕ 64,000 ਤੋਂ ਜ਼ਿਆਦਾ ਲੋਕ ਵਾਇਰਸ ਦੀ ਲਪੇਟ ਵਿਚ ਹਨ ਜਦਕਿ 1,346 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮੌਲਾਨਾ ਦੇ ਦਬਾਅ ਬਣਾਉਣ ਤੋਂ ਬਾਅਦ ਇਮਰਾਨ ਖਾਨ ਸਰਕਾਰ ਨੇ ਰਮਜ਼ਾਨ ਦੇ ਮਹੀਨੇ ਵਿਚ ਕੁਝ ਸ਼ਰਤਾਂ ਦੇ ਨਾਲ ਮਸਜਿਦਾਂ ਵਿਚ ਜਮਾਤ ਦੇ ਨਾਲ ਨਮਾਜ਼ ਅਦਾ ਕਰਨ ਦੀ ਇਜਾਜ਼ਤ ਦਿੱਤੀ ਸੀ। ਖੈਬਰ ਪਖਤੂਨਖਵਾ ਸਰਕਾਰ ਨੇ ਸ਼ੁੱਕਰਵਾਰ ਨੂੰ ਹਿੰਦੂ, ਸਿੱਖ ਅਤੇ ਈਸਾਈ ਜਿਹੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਧਾਰਮਿਕ ਥਾਂਵਾਂ ਵਿਚ ਜਾ ਕੇ ਪੂਜਾ-ਪਾਠ ਕਰਨ ਦੀ ਇਜਾਜ਼ਤ ਦੇ ਦਿੱਤੀ। ਇਸ ਦੌਰਾਨ ਉਨ੍ਹਾਂ ਨੂੰ ਖੈਬਰ ਪਖਤੂਨਖਵਾ ਸੂਬੇ ਦੀ ਸਰਕਾਰ ਵੱਲੋਂ ਕੋਵਿਡ-19 ਦੇ ਤਹਿਤ ਜਾਰੀ ਮਾਨਕ ਸੰਚਾਲਨ ਪ੍ਰਕਿਰਿਆ ਦਾ ਪਾਲਣ ਕਰਨਾ ਹੋਵੇਗਾ। ਰਾਹਤ ਅਤੇ ਪੁਨਰਵਾਸ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਫਰਸ਼ 'ਤੇ ਕਾਲਿਨ ਵਿਛਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਨਾਲ ਹੀ ਸੀਨੀਅਰ ਨਾਗਰਿਕਾਂ ਅਤੇ ਛੋਟੇ ਬੱਚਿਆਂ ਨੂੰ ਧਾਰਮਿਕ ਥਾਂਵਾਂ ਵਿਚ ਲਿਆਉਣ ਦੀ ਇਜਾਜ਼ਤ ਨਹੀਂ ਹੋਵੇਗੀ।


author

Khushdeep Jassi

Content Editor

Related News