ਅਮਰੀਕਾ ਅਤੇ ਤਾਇਵਾਨ ਵਿਚਾਲੇ ਮਿਜ਼ਾਈਲ ਸਮਝੌਤੇ ਨੂੰ ਮਿਲੀ ਮਨਜ਼ੂਰੀ

Tuesday, Feb 08, 2022 - 12:53 PM (IST)

ਅਮਰੀਕਾ ਅਤੇ ਤਾਇਵਾਨ ਵਿਚਾਲੇ ਮਿਜ਼ਾਈਲ ਸਮਝੌਤੇ ਨੂੰ ਮਿਲੀ ਮਨਜ਼ੂਰੀ

ਵਾਸ਼ਿੰਗਟਨ (ਭਾਸ਼ਾ)  ਅਮਰੀਕਾ ਅਤੇ ਤਾਇਵਾਨ ਵਿਚਾਲੇ 10 ਕਰੋੜ ਅਮਰੀਕੀ ਡਾਲਰ ਦੇ ਮਿਜ਼ਾਈਲ ਸਮਝੌਤੇ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਮਿਜ਼ਾਈਲ ਸਮਝੌਤੇ ਦਾ ਉਦੇਸ਼ ਚੀਨ ਦੇ ਵੱਧਦੇ ਦਬਾਅ ਦੇ ਮੱਦੇਨਜ਼ਰ ਤਾਇਵਾਨ ਦੀ ਮਿਜ਼ਾਈਲ ਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਇਸ ਮਿਜ਼ਾਈਲ ਸਮਝੌਤੇ ਨੂੰ ਮਨਜ਼ੂਰੀ ਮਿਲਣ ਦੀ ਜਾਣਕਾਰੀ ਦਿੱਤੀ।

ਪੜ੍ਹੋ ਇਹ ਅਹਿਮ ਖ਼ਬਰ- ਬਾਈਡੇਨ ਦੀ ਚਿਤਾਵਨੀ, ਜੇਕਰ ਰੂਸ ਨੇ ਯੂਕਰੇਨ 'ਤੇ ਹਮਲਾ ਕੀਤਾ ਤਾਂ ਰੋਕ ਦਿੱਤੀ ਜਾਵੇਗੀ ਗੈਸ ਪਾਈਪਲਾਈਨ

ਚੀਨ ਦੀ ਰਾਜਧਾਨੀ ਬੀਜਿੰਗ ਵਿਚ ਇਸ ਸਮੇਂ ਸੀਤਕਾਲੀਨ ਓਲੰਪਿਕ ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਤੀਜੇ ਵਜੋਂ ਦੇਸ਼ ਵਿਚ ਰਾਸ਼ਟਰਵਾਦ ਦੀ ਭਾਵਨਾ ਸਿਖਰ 'ਤੇ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈਕਿ ਖੇਡਾਂ ਦੀ ਸਮਾਪਤੀ ਦੇ ਬਾਅਦ ਚੀਨ ਦਾ  ਤਾਇਵਾਨ 'ਤੇ ਰੁਖ਼ ਹੋਰ ਸਖ਼ਤ ਹੋਵੇਗਾ। ਚੀਨ ਤਾਇਵਾਨ ਨੂੰ ਆਪਣਾ ਹਿੰਸਾ ਮੰਨਦਾ ਹੈ ਅਤੇ ਉਸ ਨੂੰ ਆਪਣੇ ਅਧਿਕਾਰ ਖੇਤਰ ਵਿਚ  ਲਿਆਉਣ ਲਈ ਤਾਕਤ ਦੀ ਵਰਤੋਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕਰਦਾ। 

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ 'ਚ ਮਿਲੀਆਂ ਧਰਤੀ ਦੀਆਂ ਸਭ ਤੋਂ ਪੁਰਾਣੀਆਂ 'ਚੱਟਾਨਾਂ'

ਹਾਲ ਦੇ ਮਹੀਨਿਆਂ ਵਿਚ ਚੀਨ ਦੇ ਲੜਾਕੂ ਜਹਾਜ਼ਾਂ ਨੇ ਤਾਇਵਾਨ ਦੇ ਹਵਾਈ ਖੇਤਰ ਵਿਚ ਉਡਾਣ ਭਰੀ ਸੀ। ਇਹ ਸਮਝੌਤਾ ਤਾਇਵਾਨ ਨੂੰ ਉਸ ਦੀ ਮੌਜੂਦਾ ਹਵਾਈ ਰੱਖਿਆ ਮਿਜ਼ਾਈਲ ਪ੍ਰਣਾਲੀ ਅਤੇ ਉੱਨਤ ਅਮਰੀਕੀ ਮਿਜ਼ਾਈਲਾਂ ਨੂੰ ਤਾਇਨਾਤ ਕਰਨ ਵਿਚ ਮਦਦ ਕਰਨ ਲਈ ਹੈ ਜੋ ਤਾਇਵਾਨ ਨੂੰ ਅਮਰੀਕਾ ਤੋਂ ਮਿਲ ਰਹੀ ਹੈ। ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਇਸ ਸਮਝੌਤੇ ਨੂੰ ਮਨਜ਼ੂਰੀ ਦੇਣ ਲਈ ਅਮਰੀਕਾ ਦਾ ਧੰਨਵਾਦ ਕੀਤਾ ਹੈ।


author

Vandana

Content Editor

Related News